24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੌਂਸਲਰ ਮਨਜੀਤ ਢਿਲੋਂ ਦਾ ਨਿਗਮ ਖਿਲਾਫ ਮੋਰਚਾ

ਲੁਧਿਆਣਾ, 23 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਲਕਾ ਉਤਰੀ ਦੇ ਵਾਰਡ ਨੰਬਰ 86 ਵਿਚ ਅੱਜ ਉਸ ਸਮੇਂ ਸਿਆਸੀ ਹਲਚਲ ਦੇਖਣ ਨੂੰ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਮਨਜੀਤ ਸਿੰਘ ਢਿਲੋਂ ਨੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈਕੇ ਨਗਰ ਨਿਗਮ ਖਿਲਾਫ ਇਲਾਕਾ ਨਿਵਾਸੀਆਂ ਨਾਲ ਮਿਲਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਢਿਲੋਂ ਨੇ ਕਿਹਾ ਕਿ ਵਾਰਡ ਵਿਚ ਪਿਛਲੇ ਕਾਫੀ ਸਮੇਂ ਤੋਂ ਟਿਊਬਵੈਲਾਂ ਸਮੇਤ ਕਈ ਹੋਰ ਸਮੱਸਿਆਵਾਂ ਬਣੀਆਂ ਹੋਇਆਂ ਹਨ।

Ad Position 21
No active advertisement
ਅਜੀਤ ਡੈਸਕ 24-09-2026
ਲੁਧਿਆਣਾ, 23 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹਲਕਾ ਉਤਰੀ ਦੇ ਵਾਰਡ ਨੰਬਰ 86 ਵਿਚ ਅੱਜ ਉਸ ਸਮੇਂ ਸਿਆਸੀ ਹਲਚਲ ਦੇਖਣ ਨੂੰ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਮਨਜੀਤ ਸਿੰਘ ਢਿਲੋਂ ਨੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈਕੇ ਨਗਰ ਨਿਗਮ ਖਿਲਾਫ ਇਲਾਕਾ ਨਿਵਾਸੀਆਂ ਨਾਲ ਮਿਲਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਢਿਲੋਂ ਨੇ ਕਿਹਾ ਕਿ ਵਾਰਡ ਵਿਚ ਪਿਛਲੇ ਕਾਫੀ ਸਮੇਂ ਤੋਂ ਟਿਊਬਵੈਲਾਂ ਸਮੇਤ ਕਈ ਹੋਰ ਸਮੱਸਿਆਵਾਂ ਬਣੀਆਂ ਹੋਇਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਦੇ ਸੰਬੰਧਤ ਵਿਭਾਗ ਨੂੰ ਵਾਰ-ਵਾਰ ਜਾਣੂ ਕਰਵਾਉਣ ਦੇ ਬਾਵਜੂਦ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਸ ਪ੍ਰਦਰਸ਼ਨ ਦੀ ਜਾਣਕਾਰੀ ਮਿਲਣ ‘ਤੇ ਹਲਕਾ ਉਤੱਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੀ ਮੌਕੇ ‘ਤੇ ਪੁੱਜੇ। ਉਨ੍ਹਾਂ ਨੇ ਕੌਂਸਲਰ ਮਨਜੀਤ ਸਿੰਘ ਢਿਲੋਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਨਿਗਮ ਕਮਿਸ਼ਨਰ ੳਜਸਵੀ ਅਲੰਕਾਰ ਵੀ ਮੌਕੇ ਤੇ ਪੁੱਜੇ। ਉਨ੍ਹਾਂ ਨੇ ਕੌਂਸਲਰ ਮਨਜੀਤ ਸਿੰਘ ਢਿਲੋਂ ਅਤੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਸਮੱਸਿਆਵਾਂ ਸੰਬੰਧੀ ਜਾਣਕਾਰੀ ਲਈ। ਕਮਿਸ਼ਨਰ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਛੁੱਟੀਆਂ ਕਾਰਨ ਕੁੱਝ ਦਿੱਕਤਾਂ ਜਰੂਰ ਆਈਆਂ ਹਨ। ਪਰ ਹੁਣ ਕੰਮ ਤੇਜੀ ਨਾਲ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਨਾਲ ਸੰਬੰਧਤ ਸਮੱਸਿਆਵਾਂ ਨੂੰ ਜਲਦ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੈਸ ਏਜੰਸੀ ਦੇ ਕਰਿੰਦੇ ਲੁੱਟਣ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਛਪਾਰ ਕਾਨਫ਼ਰੰਸ ਨੂੰ ਲੈ ਕੇ ਇਆਲੀ ਖ਼ੁਰਦ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਅਹਿਮ ਮੀਟਿੰਗ ਛਪਾਰ ਮੇਲੇ ਮੌਕੇ ਹੋਣ ਵਾ...
Ad Position 24