ਡਾਬਾ ਵਿਚ ਗੋਲੀ ਚੱਲਣ ਨਾਲ ਦਹਿਸ਼ਤ ਫੈਲੀ, ਅੱਠ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਰੋਟਾ ਰੋਡ ’ਤੇ ਨੌਜਵਾਨਾਂ ਵਲੋਂ ਚਲਾਈ ਆ ਗਈਆਂ ਅੰਨ੍ਹੇਵਾਹ ਗੋਲੀਆਂ ਕਾਰਨ ਉਥੇ ਦਹਿਸ਼ਤ ਫੈਲ ਗਈ। ਪੁਲਿਸ ਵਲੋਂ ਇਸ ਸਬੰਧੀ ਅੱਠ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਰੋਟਾ ਰੋਡ ’ਤੇ ਨੌਜਵਾਨਾਂ ਵਲੋਂ ਚਲਾਈ ਆ ਗਈਆਂ ਅੰਨ੍ਹੇਵਾਹ ਗੋਲੀਆਂ ਕਾਰਨ ਉਥੇ ਦਹਿਸ਼ਤ ਫੈਲ ਗਈ। ਪੁਲਿਸ ਵਲੋਂ ਇਸ ਸਬੰਧੀ ਅੱਠ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕਨ੍ਹਈਆ ਕੁਮਾਰ ਵਾਸੀ ਬਰੋਟਾ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਜੋਤ, ਅਜੇ, ਬੱਲੀ, ਮੱਲ੍ਹੀ, ਕੁਲਬੀਰ ਸਿੰਘ ਉਰਫ਼ ਗੁਨੀ ਅਤੇ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਘਰ ਵਿਚ ਮੌਜੂਦ ਸੀ ਕਿ ਉਕਤ ਕਥਿਤ ਦੋਸ਼ੀਆਂ ਨੇ ਉਸਦੇ ਘਰ ਦੇ ਬਾਹਰ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਨਾਲ ਉਸਦੀ ਪਹਿਲਾਂ ਹੀ ਰੰਜਿਸ਼ ਚੱਲ ਰਹੀ ਸੀ। ਇਹਨਾਂ ਕਥਿਤ ਦੋਸ਼ੀਆਂ ਜੋਤ ਅਤੇ ਬੱਲੀ ਦੇ ਹੱਥ ਵਿਚ ਪਸਤੌਲਾਂ ਫੜੀਆਂ ਹੋਈਆਂ ਸਨ ਅਤੇ ਪਹਿਲਾਂ ਇਹਨਾਂ ਨੇ ਉਸਦੇ ਘਰ ‘ਤੇ ਪਥਰਾਅ ਕੀਤਾ ਅਤੇ ਬਾਅਦ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰੋਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ ‘ਤੇ ਇਹ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।