23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮਨਜੋਤ ਸਿੰਘ ਡੇਹਲੋਂ ਹਲਕਾ ਗਿੱਲ ਲਈ ਯੂਥ ਵਿੰਗ ਪ੍ਰਧਾਨ ਬਣੇ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨ ਦਾ ਦਾਅਵਾ ਪ੍ਰਗਟਾਇਆ

ਡੇਹਲੋਂ, 23 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਅੰਦਰ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਮਕਸਦ ਨਾਲ ਮਨਜੋਤ ਸਿੰਘ ਡੇਹਲੋਂ ਨੂੰ ਵਿਧਾਨ ਸਭਾ ਹਲਕਾ ਗਿੱਲ ਲਈ ਯੂਥ ਵਿੰਗ ਦਾ ਪ੍ਰਧਾਨ ਬਣਾਏ ਜਾਣ ‘ਤੇ ਨੌਜਵਾਨਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਸਮੇਤ ਸੀਨੀਅਰ ਲੀਡਰਸ਼ਿਪ ਦੀ ਸਲਾਹ ਨਾਲ ਹਲਕਾ ਗਿੱਲ ਅੰਦਰ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਪਾਰਟੀ ਨਾਲ ਜੋੜਨ ਲਈ ਮਿਹਨਤੀ ਨੌਜਵਾਨ ਮਨਜੋਤ ਸਿੰਘ ਡੇਹਲੋਂ ਦੀ ਹਲਕਾ ਗਿੱਲ ਦੇ ਯੂਥ ਵਿੰਗ ਪ੍ਰਧਾਨ ਵਜੋਂ ਚੋਣ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 24-09-2026
ਡੇਹਲੋਂ, 23 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਅੰਦਰ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਮਕਸਦ ਨਾਲ ਮਨਜੋਤ ਸਿੰਘ ਡੇਹਲੋਂ ਨੂੰ ਵਿਧਾਨ ਸਭਾ ਹਲਕਾ ਗਿੱਲ ਲਈ ਯੂਥ ਵਿੰਗ ਦਾ ਪ੍ਰਧਾਨ ਬਣਾਏ ਜਾਣ ‘ਤੇ ਨੌਜਵਾਨਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਸਮੇਤ ਸੀਨੀਅਰ ਲੀਡਰਸ਼ਿਪ ਦੀ ਸਲਾਹ ਨਾਲ ਹਲਕਾ ਗਿੱਲ ਅੰਦਰ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਪਾਰਟੀ ਨਾਲ ਜੋੜਨ ਲਈ ਮਿਹਨਤੀ ਨੌਜਵਾਨ ਮਨਜੋਤ ਸਿੰਘ ਡੇਹਲੋਂ ਦੀ ਹਲਕਾ ਗਿੱਲ ਦੇ ਯੂਥ ਵਿੰਗ ਪ੍ਰਧਾਨ ਵਜੋਂ ਚੋਣ ਕੀਤੀ ਗਈ ਹੈ। ਹਲਕਾ ਗਿੱਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਮਨਜੋਤ ਸਿੰਘ ਡੇਹਲੋਂ ਨੇ ਪਾਰਟੀ ਦੇ ਸੀਨੀਅਰ ਆਗੂ ਬਾਪੂ ਤਰਸੇਮ ਸਿੰਘ, ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਹਲਕਾ ਗਿੱਲ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸੂਬਾ ਯੂਥ ਵਿੰਗ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਕਾਇਮ ਕਰਨ ਲਈ ਦਿਨ ਰਾਤ ਇਕ ਕਰੇਗਾ ਅਤੇ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕੀਤਾ ਜਾਵੇਗਾ। ਮਨਜੋਤ ਸਿੰਘ ਡੇਹਲੋਂ ਦੀ ਨਿਯੁਕਤੀ ‘ਤੇ ਸੀਨੀਅਰ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ ਡੇਹਲੋਂ, ਸਰਕਲ ਪ੍ਰਧਾਨ ਪਰਮਜੀਤ ਸਿੰਘ ਨੀਟੂ ਸਰੀਂਹ, ਸਰਕਲ ਪ੍ਰਧਾਨ ਹਰਪਾਲ ਸਿੰਘ ਪਾਲੀ ਸਾਇਆਂ, ਸਾਬਕਾ ਸਰਪੰਚ ਦੁਪਿੰਦਰ ਸਿੰਘ ਡਿੰਪੀ ਜਰਖੜ, ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ, ਮਾਨ ਸਿੰਘ ਫੁੱਲਾਂਵਾਲ, ਜ਼ਿਲ੍ਹਾ ਮੀਤ ਪ੍ਰਧਾਨ ਨੰਬਰਦਾਰ ਹਰਜੀਤ ਸਿੰਘ ਹੀਤੀ ਕਿਲ੍ਹਾ ਰਾਏਪੁਰ, ਹਰਜੋਤ ਸਿੰਘ ਯੂਥ ਸਕੱਤਰ, ਆਈ. ਟੀ. ਵਿੰਗ ਪ੍ਰਧਾਨ ਵੀਰਪਾਲ ਸਿੰਘ ਕਿਲ੍ਹਾ ਰਾਏਪੁਰ, ਜੁਗਰਾਜ ਸਿੰਘ ਗਿੱਲ ਕਾਲਖ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਹੈਪੀ ਕਾਲਖ, ਗੁਰਜੀਤ ਸਿੰਘ ਮੁਕੰਦਪੁਰ, ਚਤਰਪਾਲ ਸਿੰਘ ਰੁੜਕਾ ਸਮੇਤ ਵਲੋਂ ਮਨਜੋਤ ਸਿੰਘ ਗਿੱਲ ਨੂੰ ਯੂਥ ਵਿੰਗ ਦਾ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਮੂਹ ਆਗੂਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਗਿੱਲ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਨੌਜਵਾਨ ਆਗੂ ਮਨਜੋਤ ਸਿੰਘ ਗਿੱਲ ਦੀ ਨਿਯੁਕਤੀ ਅਹਿਮ ਰੋਲ ਅਦਾ ਕਰੇਗੀ ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ’ਚ ਕਿਸਾਨਾਂ ਤੇ ਪੁਲਿਸ ਜਬਰ ਦੀ ਜ਼ੋਰਦਾਰ ਨਿੰਦਾ - ਲੱਖੋਵਾਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਅਤੇ ਡੀ. ਏ. ਪੀ ਦੀ ਘ... ਅਗਲੀ ਖ਼ਬਰ ਐਚ . ਵੀ . ਐਮ . ਗਲੋਬਲ ਸਕੂਲ ਵਿਖੇ ਦਿਖਾਓ ਤੇ ਦੱਸੋ ਮੁਕਾਬਲਾ ਕਰਵਾਇਆ
Ad Position 24