ਵਰਕਰਜ਼ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ
ਲੁਧਿਆਣਾ, 24 ਸਤੰਬਰ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ.
ਲੁਧਿਆਣਾ, 24 ਸਤੰਬਰ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ ਐਂਡ ਪੀ.ਐਸ.ਟੀ.ਸੀ.ਐਲ ਦੀ ਅਹਿਮ ਮੀਟਿੰਗ ਮਾਡਲ ਟਾਊਨ ਵਿਖੇ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। ਪੰਜਾਬ ਦਾ ਮੁੱਖ ਮੰਤਰੀ ਚੁਟਕਲੇ ਸੁਣਾਉਣ ਤੋਂ ਸਿਵਾਏ ਕੁਝ ਵੀ ਨਹੀਂ ਕਰ ਰਹੇ /ਪਾਵਰਕਾਮ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਆਏ ਦਿਨ ਰੋਸ ਪ੍ਰਦਰਸ਼ਨ ਕਰ ਰਹੇ ਹਨ । ਬਿਜਲੀ ਬੋਰਡ ਵਿਚ ਬਹੁਤ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ, ਉਸਨੂੰ ਜਥੇਬੰਦੀ ਦੀ ਮੰਗ ਅਨੁਸਾਰ ਭਰਿਆ ਨਹੀਂ ਜਾਂਦਾ ਤੇ ਪਾਵਰਕਾਮ ਵਿਚ ਏ.ਐਲ.ਐਮ, ਤੋਂ ਲੈ ਕੇ, ਐਸ.ਡੀ.ਓ ਤੱਕ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਬਿਆਨ ਤੋਂ ਬਗੈਰ ਕੋਈ ਕੰਮ ਨਹੀਂ ਕਰ ਰਹੇ। ਪਿਛਲੇ ਸਮੇਂ ਵਿਚ ਜਥੇਬੰਦੀਆਂ ਵਲੋਂ ਸੰਘਰਸ਼ ਅਤੇ ਕਲਮਛੋੜ ਹੜਤਾਲ ਕੀਤੀ ਗਈ, ਉਸਦਾ ਨਤੀਜਾ ਇਹ ਨਿਕਲਿਆ ਕਿ ਦੋ ਕਿਸ਼ਤਾਂ 4-4 ਪ੍ਰਤੀਸ਼ਤ ਦੀਆਂ ਦਿੱਤੀਆਂ ਗਈਆਂ ਹਨ। ਉਨਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਤਨਖਾਹ ਤੇ ਪੈਨਸ਼ਨਰਾਂ ਨੂੰ ਪੈਨਸ਼ਨ ਤੁਰੰਤ ਦਿੱਤੀ ਜਾਵੇ। ਪੰਜਾਬ ਦੇ ਮੁੱਖ ਮੰਤਰੀ ਲੋਕਾਂ ਨਾਲ ਵੋਟ ਦੀ ਰਾਜਨੀਤੀ ਵਾਲੀ ਖੇਡ ਤਾਂ ਖੇਡ ਰਹੀ ਹੈ ਪਰ ਖਾਲੀ ਪਈਆਂ ਅਸਾਮੀਆਂ ਭਾਰਤ ਨੂੰ ਵੱਲ ਕੋਈ ਧਿਆਨ ਨਹੀਂ ਦੇ ਰਹੀ ਇਸ ਮੌਕੇ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ, ਦਲਜੀਤ ਸਿੰਘ ਗਰੇਵਾਲ, ਸੰਤੋਸ਼ ਸਿੰਘ, ਚਰਨਜੀਤ ਚੰਨੀ, ਹਰਨੇਕ ਸਿੰਘ ਜੇ.ਈ, ਗੁਰਪ੍ਰੀਤ ਸਿੰਘ, ਮਾਡਲ ਟਾਊਨ ਦੀ ਨਵੀਂ ਕਮੇਟੀ ਬਣਾਈ ਗਈ, ਜਿਸਦਾ ਪ੍ਰਧਾਨ ਹਰਦੀਪ ਸਿੰਘ ਫ਼ੌਜੀ ਤੇ ਉਪ ਪ੍ਰਧਾਨ ਹਰਦੀਪ ਸਿੰਘ ਐਲ.ਡੀ.ਸੀ ਨੂੰ ਬਣਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ, ਕੈਸ਼ੀਅਰ ਹਰਨੇਕ ਸਿੰਘ, ਸਰਕਲ ਪ੍ਰਧਾਨ ਕੁਲਜੀਤ ਸਿੰਘ ਗਰੇਵਾਲ ਨੂੰ ਬਣਾਇਆ।