ਸ਼ੱਕੀ ਹਾਲਾਤਾ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ.
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੀ ਜਾਣ ਦਾ ਮਾਮਲਾ ਸਾਹਮਣੇ ਲਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਲੱਕੀ ਪੁੱਤਰ ਜਸਵੰਤ ਸਿੰਘ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 36 ਸਾਲ ਦੇ ਕਰੀਬ ਸੀ ਲੱਕੀ ਅਹਾਤੇ ਦਾ ਕੰਮ ਕਰਦਾ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਸੀ। ਉਸਨੇ ਬੀਤੀ ਰਾਤ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਤੱਥ ਸਾਹਮਣੇ ਆਉਣਗੇ ਤਾਂ ਉਸ ਨੂੰ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।