25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਸਟਰ ਤਾਰਾ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਪਹਿਲੇ ਸਥਾਨ

ਲੁਧਿਆਣਾ, 24 ਸਤੰਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਮਈ 2026 ਦੇ ਐਮ. ਬੀ.

Ad Position 21
No active advertisement
ਅਜੀਤ ਡੈਸਕ 25-09-2026
ਲੁਧਿਆਣਾ, 24 ਸਤੰਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਮਈ 2026 ਦੇ ਐਮ.ਬੀ.ਏ. (ਸੀ.ਆਈ.ਟੀ.) ਸਮੈਸਟਰ ਦੂਜੇ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਸ਼ਾਨਦਾਰ ਰਹੇ। ਜੋਤੀ ਨੇ 84% ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸੁਨੇਹਾ ਨੇ 77.6% ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਅਤੇ ਕੀਰਤੀ 73.67% ਅੰਕਾਂ ਨਾਲ ਪੰਜਾਬ ਯੂਨੀਵਰਸਿ ਟੀ ਵਿਚ ਤੀਜੇ ਸਥਾਨ ’ਤੇ ਰਹੀ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੇ ਵਿਦਿਆਰਥਣਾਂ ਅਤੇ ਉਨ੍ਹਾਂ ਨੂੰ ਸਹੀ ਅਗਵਾਈ ਤੇ ਸਿੱਖਿਆ ਦੇਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਘੰਟਾ ਘਰ ਦੀਆਂ ਚਾਰੋ ਘੜੀਆਂ ਬੰਦ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਈ ਫਰੈਸ਼ਰ ਪਾਰਟੀ
Ad Position 24