25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਧਾਰਮਿਕ ਅਸਥਾਨਾਂ ਦੇ ਬਾਹਰ ਦੁਕਾਨਦਾਰਾਂ ਵਲੋਂ ਧੜੱਲੇ ਨਾਲ ਵੇਚਿਆ ਜਾ ਰਿਹਾ ਮਿਲਾਵਟੀ ਸਾਮਾਨ

ਗੁਰੂ ਘਰਾਂ ‘ਚ ਜਾਣ ਵਾਲੀਆਂ ਸੰਗਤਾਂ ਨੂੰ ਦੋਹੇਂ ਹੱਥੀਂ ਲੁੱਟ ਰਹੇ ਨੇ ਦੁਕਾਨਦਾਰ ਲੁਧਿਆਣਾ, 24 ਸਤੰਬਰ (ਡਾ: ਤਰਲੋਚਨ ਸਿੰਘ)-ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਮਿਲਾਵਟ ਖੋਰਾਂ ਦੇ ਹੌਂਸਲੇ ਦਿਨ ਬ ਦਿਨ ਵਧਦੇ ਜਾ ਰਹੇ ਹਨ, ਇੱਥੋਂ ਤੱਕ ਕਿ ਸ਼ਹਿਰ ‘ਚ ਸਥਿਤ ਗੁਰੂ ਘਰਾਂ ਦੇ ਬਾਹਰ ਵੀ ਮਿਲਾਵਟ ਖੋਰਾਂ ਨੇ ਆਪਣੇ ਪੱਕੇ ਡੇਰੇ ਲਗਾ ਲਏ ਹਨ ਅਤੇ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਵੀ ਇਨ੍ਹਾਂ ਦੁਕਾਨਦਾਰਾਂ ਵਲੋਂ ਦੋਹੇਂ ਹੱਥੀਂ ਲੁੱਟਿਆ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਇਨ੍ਹਾਂ ਦੁਕਾਨਦਾਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕਰਨਾ ਆਪਣੇ ਆਪ ‘ਚ ਹੀ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਿਹਾ ਹੈ।

Ad Position 21
No active advertisement
ਮਾਡਲ ਟਾਊਨ ਐਕਸਟੈਨਸ਼ਨ ਦੇ ਬਾਹਰ ਲੱਗੀਆਂ ਸਾਮਾਨ ਵੇਚਣ ਵਾਲੀਆਂ ਦੁਕਾਨਾਂ। ਤਸਸਵੀਰ : ਸੇਵਕ ਸਿੰਘ 25-09-2026
ਗੁਰੂ ਘਰਾਂ ‘ਚ ਜਾਣ ਵਾਲੀਆਂ ਸੰਗਤਾਂ ਨੂੰ ਦੋਹੇਂ ਹੱਥੀਂ ਲੁੱਟ ਰਹੇ ਨੇ ਦੁਕਾਨਦਾਰ
ਲੁਧਿਆਣਾ, 24 ਸਤੰਬਰ (ਡਾ: ਤਰਲੋਚਨ ਸਿੰਘ)-ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਮਿਲਾਵਟ ਖੋਰਾਂ ਦੇ ਹੌਂਸਲੇ ਦਿਨ ਬ ਦਿਨ ਵਧਦੇ ਜਾ ਰਹੇ ਹਨ, ਇੱਥੋਂ ਤੱਕ ਕਿ ਸ਼ਹਿਰ ‘ਚ ਸਥਿਤ ਗੁਰੂ ਘਰਾਂ ਦੇ ਬਾਹਰ ਵੀ ਮਿਲਾਵਟ ਖੋਰਾਂ ਨੇ ਆਪਣੇ ਪੱਕੇ ਡੇਰੇ ਲਗਾ ਲਏ ਹਨ ਅਤੇ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਵੀ ਇਨ੍ਹਾਂ ਦੁਕਾਨਦਾਰਾਂ ਵਲੋਂ ਦੋਹੇਂ ਹੱਥੀਂ ਲੁੱਟਿਆ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਇਨ੍ਹਾਂ ਦੁਕਾਨਦਾਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕਰਨਾ ਆਪਣੇ ਆਪ ‘ਚ ਹੀ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਿਹਾ ਹੈ। ਬੇਸ਼ੱਕ ਸਿਹਤ ਵਿਭਾਗ ਵਲੋਂ ਸ਼ਹਿਰ ‘ਚ ਇੱਕਾ ਦੁੱਕਾ ਦੁਕਾਨਾਂ ਦੀ ਜਾਂਚ ਕਰਕੇ ਆਪਣੀ ਪਿੱਠ ਤਾਂ ਥਪਥਪਾਈ ਜਾ ਰਹੀ ਹੈ, ਪਰ ਜੇਕਰ ਜ਼ਮੀਨੀ ਹਕੀਕਤ ‘ਤੇ ਝਾਤ ਮਾਰੀਏ ਤਾਂ ਹਾਲਾਤ ਕੁੱਝ ਹੋਰ ਹੀ ਦਿਖਾਈ ਦਿੰਦੇ ਹਨ। ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਬਾਹਰ ਦੁਕਾਨਦਾਰਾਂ ਵਲੋਂ ਮਿਲਾਵਟੀ ਸਾਮਾਨ ਵੇਚਿਆ ਜਾ ਰਿਹਾ ਹੈ। ਇਨ੍ਹਾਂ ਦੁਕਾਨਦਾਰਾਂ ਵਲੋਂ ਸੰਗਤਾਂ ਨੂੰ ਦੇਸੀ ਘਿਓ, ਦਾਲਾਂ ਅਤੇ ਹੋਰ ਸਾਮਾਨ ਤੈਅ ਰੇਟ ਤੋਂ ਵੱਧ ਧੜੱਲੇ ਨਾਲ ਵੇਚਿਆ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਜੇਕਰ ਇਨ੍ਹਾਂ ਦੁਕਾਨਾਂ ‘ਚ ਵੇਚੇ ਜਾ ਰਹੇ ਸਾਮਾਨ ਦੀ ਜਾਂਚ ਕੀਤੀ ਜਾਵੇ ਤਾਂ ਕਈ ਹੈਰਾਨੀਜਨਕ ਨਤੀਜੇ ਸਾਹਮਣੇ ਆ ਸਕਦੇ ਹਨ। ਗੁਰੂ ਘਰਾਂ ਵਿਚ ਰੋਜ਼ਾਨਾ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੁਕਾਨਾਂ ਦੀ ਜਾਂਚ ਕਰਕੇ ਮਿਲਾਵਟੀ ਸਾਮਾਨ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਨੇ ਆਯੁਸ਼ ਮੰਤਰਾਲੇ ਦੇ ਸਹਿਯੋਗ ਨਾਲ 11 ਵਾਂ ਆਯੂਰਵੇਦ ਦਿਵਸ ਮਨਾਇਆ ਅਗਲੀ ਖ਼ਬਰ ਘੰਟਾ ਘਰ ਦੀਆਂ ਚਾਰੋ ਘੜੀਆਂ ਬੰਦ
Ad Position 24