25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਰੀਆ ਕਾਲਜ ਗਰਲਜ਼ ਸੈਕਸ਼ਨ ਨੇ ਆਯੁਸ਼ ਮੰਤਰਾਲੇ ਦੇ ਸਹਿਯੋਗ ਨਾਲ 11 ਵਾਂ ਆਯੂਰਵੇਦ ਦਿਵਸ ਮਨਾਇਆ

ਲੁਧਿਆਣਾ, 24 ਸਤੰਬਰ (ਡਾ. ਤਰਲੋਚਨ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਵੱਲੋਂ ਆਯੁਸ਼ ਮੰਤਰਾਲੇ ਦੇ ਸਹਿਯੋਗ ਨਾਲ 11ਵਾਂ ਆਯੂਰਵੇਦ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਲੁਧਿਆਣਾ, 24 ਸਤੰਬਰ (ਡਾ. ਤਰਲੋਚਨ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਵੱਲੋਂ ਆਯੁਸ਼ ਮੰਤਰਾਲੇ ਦੇ ਸਹਿਯੋਗ ਨਾਲ 11ਵਾਂ ਆਯੂਰਵੇਦ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਸਿਹਤ ਅਤੇ ਵਾਤਾਵਰਣ ਭਲਾਈ ਨੂੰ ਉਤਸ਼ਾਹਿਤ ਕਰਨ ਵਿੱਚ ਆਯੂਰਵੇਦ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ। ਇਸ ਮੌਕੇ ‘ਤੇ ਆਚਾਰੀਆ ਡਾ. ਲੋਕੇਸ਼ ਨੇ ਇੱਕ ਵਿਸ਼ੇਸ਼ ਭਾਸ਼ਣ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥਣਾਂ ਅਤੇ ਖਾਸ ਕਰਕੇ ਐਨ.ਐਸ.ਐਸ ਵਲੰਟੀਅਰਾਂ ਨੂੰ ਰੋਜ਼ਾਨਾ ਜੀਵਨ ਵਿੱਚ ਆਯੂਰਵੇਦ ਦੀ ਸਾਰਥਕਤਾ ਅਤੇ ਜੀਵਨ ਵਿੱਚ ਇਸਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਏ.ਸੀ.ਐਮ.ਸੀ ਦੇ ਮੈਂਬਰਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਆਯਯੂਰਵੇਦਿਕ ਅਭਿਆਸਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇੰਚਾਰਜ ਡਾ. ਮਮਤਾ ਕੋਹਲੀ ਨੇ ਕਿਹਾ ਕਿ ਸਾਡੇ ਲਈ ਜੀਵਨ ਵਿੱਚ ਪ੍ਰਾਚੀਨ ਆਯੂਰਵੇਦ ਨੂੰ ਅਪਣਾਉਣਾ ਅਤੇ ਇਸਦੀ ਮਹੱਤਤਾ ਨੂੰ ਜਾਣਨਾ ਖੁਸ਼ਕਿਸਮਤੀ ਦੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ ਬੇਅੰਤ ਸਿੰਘ ਢੋਲਣ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਧਾਰਮਿਕ ਅਸਥਾਨਾਂ ਦੇ ਬਾਹਰ ਦੁਕਾਨਦਾਰਾਂ ਵਲੋਂ ਧੜੱਲੇ ਨਾਲ ਵੇਚਿਆ ਜਾ ਰਿਹਾ ਮਿਲਾਵਟੀ ਸਾਮਾਨ
Ad Position 24