ਬਹਾਦਰਕੇ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਕਈ ਵਾਹਨ ਚਾਲਕਾਂ ਨੂੰ ਦਰੜਿਆ
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹਾਦਰਕੇ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਕਈ ਵਾਹਨ ਚਾਲਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਸਾਈਕਲ ਤੇ ਮੋਟਰਸਾਈਕਲ ਸਵਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ।
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹਾਦਰਕੇ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਕਈ ਵਾਹਨ ਚਾਲਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਸਾਈਕਲ ਤੇ ਮੋਟਰਸਾਈਕਲ ਸਵਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਹਵਾ ਵਿਚ ਉਡ ਕੇ 30 ਫੁੱਟ ਦੂਰ ਜਾ ਡਿੱਗਾ। ਇੱਥੇ ਹੀ ਬੱਸ ਨਹੀਂ ਬੇਕਾਬੂ ਕਾਰ ਨੇ ਸਾਹਮਣੇ ਤੋਂ ਆ ਰਹੇ ਦੋ ਈ-ਰਿਕਸ਼ਾ ਅਤੇ ਐਕਟਿਵਾ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਕਾਰਨ ਈ-ਰਿਕਸ਼ਾ ਪਲਟ ਗਏ। ਘਟਨਾ ਤੋਂ ਬਾਅਦ ਡਰ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਆਸਪਾਸ ਦੇ ਲੋਕ ਜ਼ਖਮੀਆਂ ਦੀ ਮਦਦ ਲਈ ਅੱਗੇ ਆਏ। ਜ਼ਖਮੀ ਹੋਏ ਈ-ਰਿਕਸ਼ਾ ਚਾਲਕ ਜਤਿੰਦਰਪਾ ਲ ਸਿੰਘ ਨੇ ਦੱਸਿਆ ਕਿ ਉਹ ਦੋ ਸਵਾਰੀਆਂ ਨੂੰ ਲੈ ਕੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਮੋਟਰਸਾਈਕਲ ਤੇ ਫਿਰ ਉਸ ਦੇ ਈ-ਰਿਕਸ਼ਾ ‘ਚ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਦੌਰਾਨ ਉਸ ਦਾ ਪੈਰ ਟੁੱਟ ਗਿਆ ਅਤੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਕਾਰ ਡਰਾਈਵਰ ਖੁਦ ਬਾਹਰ ਨਿਕਲਣ ਦੀ ਹਾਲਤ ਵਿਚ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦੇ ਥਾਣਾ ਸਲੇਮਟਾਬਰੀ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਘਟਨਾ ‘ਚ ਜ਼ਖਮੀ ਹੋਏ ਪੰਜ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਵਲੋਂ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।