25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸੀ . ਬੀ . ਐਸ . ਈ . ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮਾਗਮ

ਆਲਮਗੀਰ, 25 ਸਤੰਬਰ (ਜਰਨੈਲ ਸਿੰਘ ਪੱਟੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਸਹਿਯੋਗ ਨਾਲ ਸਕੂਲ ਕੈਂਪਸ ਵਿੱਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਸਮਾਗਮ ਵਿੱਚ ਸੀ.

Ad Position 21
No active advertisement
ਅਜੀਤ ਡੈਸਕ 26-09-2026
ਆਲਮਗੀਰ, 25 ਸਤੰਬਰ (ਜਰਨੈਲ ਸਿੰਘ ਪੱਟੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਸਹਿਯੋਗ ਨਾਲ ਸਕੂਲ ਕੈਂਪਸ ਵਿੱਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਸਮਾਗਮ ਵਿੱਚ ਸੀ.ਬੀ.ਐਸ.ਈ. ਦੇ ਖੇਤਰੀ ਅਧਿਕਾਰੀ ਸੰਜੇ ਕੁਮਾਰ ਬਿਸ਼ਟ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੁੱਖ ਸੈਸ਼ਨ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਚੰਡੀਗੜ੍ਹ ਦੇ ਖੁਫੀਆ ਅਧਿਕਾਰੀ ਪਰਮਜੀਤ ਕੁੰਡੂ ਨੇ ਸੰਬੋਧਨ ਕੀਤਾ। 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਨਸੀਬੀ ਦੇ ਅਧਿਕਾਰੀ ਨੇ ਕਿਹਾ ਕਿ ਉਕਤ ਮੁਹਿੰਮ ਨਸ਼ਿਆਂ ਨਾਲ ਜੁੜੀਆਂ ਵੱਖ-ਵੱਖ ਗਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਹੈ, ਜੋ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਾਉਂਦੀਆਂ ਹਨ ਤੂੰ ਕਿਵੇਂ ਬਚਾ ਕੀਤਾ ਜਾਵੇ। ਉਨ੍ਹਾਂ ਨੇ ਉਦਾਹਰਣਾਂ ਰਾਹੀਂ ਸਮਝਾਇਆ ਕਿ ਨਸ਼ੇ ਦੀ ਲਤ ਕਾਰਨ ਜਦੋਂ ਕਿਸੇ ਵਿਅਕਤੀ ਦਾ ਜੀਵਨ ਦੁਖਦਾਈ ਬਣ ਜਾਂਦਾ ਹੈ ਤਾਂ ਉਸ ਦੀ ਮੌਤ ਜਲਦੀ ਹੋ ਜਾਂਦੀ ਹੈ। ਅਧਿਕਾਰੀ ਨੇ ਤਸਵੀਰਾਂ ਅਤੇ ਵੀਡੀਓ ਰਾਹੀਂ ਦੱਸਿਆ ਕਿ ਕਿਵੇਂ ਭੰਗ, ਪੋਸਤ, ਕੋਕਾ ਪੱਤਾ, ਅਫੀਮ, ਹੈਰੋਇਨ, ਮੋਰਫਿਨ ਅਤੇ ਕੋਕੀਨ ਹੌਲੀ-ਹੌਲੀ ਨਸ਼ੇ ਦੇ ਆਦੀ ਵਿਅਕਤੀ ਦੀ ਜ਼ਿੰਦਗੀ ਨੂੰ ਤਬਾਹ ਕਰ ਦਿੰਦੇ ਹਨ। ਸ੍ਰੀ ਕੁੰਡੂ ਨੇ ਕਿਹਾ ਕਿ ਨਸ਼ੇ ਇਨਸਾਨ ਲਈ ਹਮੇਸ਼ਾ ਨੁਕਸਾਨਦੇਹ ਹਨ। ਕਿਉਂਕਿ ਸਿੰਥੈਟਿਕ ਨਸ਼ੇ ਤਿਆਰ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਇੰਨੇ ਹਾਨੀਕਾਰਕ ਰਸਾਇਣ ਹੁੰਦੇ ਹਨ ਜੋ ਕਿ ਇਨਸਾਨ ਨੂੰ ਤੁਰੰਤ ਮਾਰ ਸਕਦੇ ਹਨ। ਉਨ੍ਹਾਂ ਹੋਰ ਕਿਹਾ ਕਿ ਨਸ਼ਿਆਂ ਦੀ ਵਰਤੋਂ ਨਾ ਸਿਰਫ਼ ਤੁਹਾਡੀ ਸਿਹਤ ਅਤੇ ਭਵਿੱਖ ਨੂੰ ਤਬਾਹ ਕਰਦੀ ਹੈ, ਸਗੋਂ ਤੁਹਾਨੂੰ ਇੱਕ ਅਜਿਹੀ ਹਨੇਰੀ ਦੁਨੀਆ ਵਿੱਚ ਧੱਕ ਦਿੰਦੀ ਹੈ ਜਿੱਥੋਂ ਵਾਪਸ ਆਉਣਾ ਬਹੁਤ ਮੁਸ਼ਕਲ ਹੁੰਦਾ ਹੈ।” ਇਸ ਮੌਕੇ ਪਰਪਲਾਈਫ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਭਾਰਤ ਦੁਆ ਨੇ ਵੀ ਸ਼ਿਰਕਤ ਕੀਤੀ। ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਵਿਦਿਆਰਥੀਆਂ ਦੇ ਕੀਮਤੀ ਮਾਰਗ ਦਰਸ਼ਨ ਲਈ ਆਏ ਸਮੂਹ ਪਤਵੰਤੇ ਸੱਜਣਾ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੀ ਸਮਾਪਤੀ ਸਾਰੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਦੇ ਪ੍ਰਣ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਕਰਨ ਫੈਲੀ ਦਹਿਸ਼ਤ ਅਗਲੀ ਖ਼ਬਰ ਕੀ ਕਿਹਾ ਪੰਚਾਇਤ ਮੈਂਬਰ ਜਸਪਾਲ ਸਿੰਘ ਜੱਸਾ ਨੇ
Ad Position 24