27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੀਨੀਅਰ ਡਿਪਟੀ ਮੇਅਰ ਪਰਾਸ਼ਰ ਤੇ ਵਿਧਾਇਕ ਬੱਗਾ ਨੇ ਸਾਬਣ ਬਾਜ਼ਾਰ ’ ਚ 1.24 ਕਰੋੜ ਦੇ ਸੜਕ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਾਬਣ ਬਾਜ਼ਾਰ ਦੀਆਂ ਸੜਕਾਂ ਦੇ ਨਵੀਨੀਕਰਨ ਲਈ ਸਨਿੱਚਰਵਾਰ ਵੱਡੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਵਿਧਾਇਕ ਮਦਨ ਲਾਲ ਬੱਗਾ ਨੇ ਕਰੀਬ 1.

Ad Position 21
No active advertisement
ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਾਬਣ ਬਾਜ਼ਾਰ ਦੀਆਂ ਸੜਕਾਂ ਦੇ ਨਵੀਨੀਕਰਨ ਲਈ ਸਨਿੱਚਰਵਾਰ ਵੱਡੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਵਿਧਾਇਕ ਮਦਨ ਲਾਲ ਬੱਗਾ ਨੇ ਕਰੀਬ 1.24 ਕਰੋੜ ਰੁਪਏ ਦੀ ਲਾਗਤ ਨਾਲ ਸਾਬਣ ਬਾਜ਼ਾਰ ਦੀਆਂ ਸਾਰੀਆਂ ਗਲੀਆਂ ਦੇ ਮੁੜ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਇਲਾਕੇ ਦੇ ਦੁਕਾਨਦਾਰਾਂ ਅਤੇ ਵਸਨੀਕਾਂ ਵਲੋਂ ਸੜਕਾਂ ਦੀ ਹਾਲਤ ਸੁਧਾਰਨ ਦੀ ਮੰਗ ਕੀਤੀ ਜਾ ਰਹੀ ਸੀ। ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਮੁੜ ਨਿਰਮਾਣ ਨਾਲ ਇਲਾਕੇ ਵਿਚ ਆਉਣ ਜਾਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਸਹੂਲਤ ਮਿਲੇਗੀ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਵਾਰਡ ਨੰਬਰ 90 ਵਿਚ ਹੋਰ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਰੋਡ ਅਤੇ ਮਸ਼ੀਨ ਮਾਰਕੀਟ ਰੋਡ ਦਾ ਵੀ ਜਲਦ ਮੁੜ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੱਕੜ ਬਾਜ਼ਾਰ ਇਲਾਕੇ ਵਿਚ ਵਾਲੀਬਾਲ ਕੋਰਟ ਬਣਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਗੁਪਤਾ, ਕੌਂਸਲਰ ਪੁਸ਼ਪਿੰਦਰ ਭਨੋਟ, ਕਮਲ ਆਦਿਆ, ਕੁਲਦੀਪ ਸਿੰਘ, ਰਮੇਸ਼ ਸ਼ਰਮਾ, ਬਿੱਟੂ ਮਦਾਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 4 ਸਾਲ ਤੋਂ ਲਗਾਤਾਰ ਸ਼ਿਕਾਇਤਾਂ ਦੇ ਬਾਵਜੂਦ ਪਿੰਡ ਹਰਿਓ ਕਲਾਂ ਤੋਂ ਲਲਹੇੜੀ ਵਿਚਕਾਰ ਬਣੀ ਹੱਡਾਰੋੜੀ ਦੀ ਸਮੱਸਿਆ ਹੱਲ ਨਹੀਂ... ਅਗਲੀ ਖ਼ਬਰ ਚੋਰ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਕਾਬੂ
Ad Position 24