28 ਨੂੰ ਦੋਲੋਂ ਕਲਾਂ ਪੁੱਜੇਗੀ ਨਸ਼ਾ ਮੁਕਤ ਪੰਜਾਬ ਯਾਤਰਾ
ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਦੁਪਹਿਰ 3. 00 ਵਜੇ ਪਿੰਡ ਦੂਲੋ ਕਲਾਂ ਵਿਖੇ ਪੁੱਜੇਗੀ।
ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਦੁਪਹਿਰ 3.00 ਵਜੇ ਪਿੰਡ ਦੂਲੋ ਕਲਾਂ ਵਿਖੇ ਪੁੱਜੇਗੀ। ਯਾਤਰਾ ਦੇ ਸਵਾਗਤ ਲਈ ਇਲਾਕਾ ਨਿਵਾਸੀਆਂ ਅਤੇ ਭਾਜਪਾ ਵਰਕਰਾਂ ਵਲੋਂ ਭਰਵਾਂ ਇਕੱਠ ਕੀਤਾ ਜਾਵੇਗਾ। ਲੁਧਿਆਣਾ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਯਾਤਰਾ ਨੂੰ ਲੈਕੇ ਲੋਕਾਂ ਵਿਚ ਉਤਸ਼ਾਹ ਹੈ ਅਤੇ ਇਸ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ, ਨੌਜਵਾਨਾਂ ਅਤੇ ਭਾਜਪਾ ਵਰਕਰਾਂ ਨੂੰ ਦੂਲੋ ਕਲਾ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਵਿੱਕੀ ਬਾਜਵਾ, ਰੋਹਿਤ ਮੁੰਜਾਲ, ਕੁਲਵਿੰਦਰ ਸਿੰਘ, ਭੀਸ਼ਮ ਢੱਲ, ਹਰਜੀਤ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।