27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮਨੋਜ ਕੁਮਾਰ ਝਾ ਬਣੇ ਲੁਧਿਆਣਾ ਭਾਜਪਾ ਦੇ ਮੁੱਖ ਬੁਲਾਰੇ

ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਨੋਜ ਕੁਮਾਰ ਝਾ ਨੂੰ ਲੁਧਿਆਣਾ ਜ਼ਿਲ੍ਹੇ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਬਚਪਨ ਤੋਂ ਹੀ ਸੰਗਠਨ ਨਾਲ ਜੁੜੇ ਝਾ ਨੇ ਆਰ.

Ad Position 21
No active advertisement
ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਨੋਜ ਕੁਮਾਰ ਝਾ ਨੂੰ ਲੁਧਿਆਣਾ ਜ਼ਿਲ੍ਹੇ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਬਚਪਨ ਤੋਂ ਹੀ ਸੰਗਠਨ ਨਾਲ ਜੁੜੇ ਝਾ ਨੇ ਆਰ.ਐਸ.ਐਸ. ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਣ ਤੋਂ ਇਲਾਵਾ ਭਾਜਪਾ ਦੀਆਂ ਸੰਗਠਨਾਤਮਕ ਗਤੀਵਿਧੀਆਂ ਵਿਚ ਵੀ ਸਰਗਰਮ ਭੂਮਿਕਾ ਨਿਭਾਈ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮਨੋਜ ਝਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਅਤੇ ਜਨਹਿਤ ਦੇ ਮੁੱਦਿਆਂ ਨੂੰ ਤੱਥਾਂ ਸਮੇਤ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਅਤੇ ਮੀਡੀਆ ਵਿਚਕਾਰ ਤਾਲਮੇਲ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਦੋ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਜੇਵਰ ਅਤੇ ਨਕਦੀ ਚੋਰੀ ਅਗਲੀ ਖ਼ਬਰ 28 ਨੂੰ ਦੋਲੋਂ ਕਲਾਂ ਪੁੱਜੇਗੀ ਨਸ਼ਾ ਮੁਕਤ ਪੰਜਾਬ ਯਾਤਰਾ
Ad Position 24