ਸੱਚਖੰਡ ਵਾਸੀ ਬਾਬਾ ਸੁੱਚਾ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 1 ਅਕਤੂਬਰ ਨੂੰ
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਇਕ ਅਕਤੂਬਰ ਦਿਨ ਵੀਰਵਾਰ ਨੂੰ ਜਵੱਦੀ ਟਕਸਾਲ ਵਿਖੇ ਕਰਵਾਏ ਜਾ ਰਹੇ ਹਨ। ਇਹਨਾਂ ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨੇ ਦੱਸਿਆ ਕਿ ਕਿ ਸਵੇਰ ਨੂੰ 10.
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਇਕ ਅਕਤੂਬਰ ਦਿਨ ਵੀਰਵਾਰ ਨੂੰ ਜਵੱਦੀ ਟਕਸਾਲ ਵਿਖੇ ਕਰਵਾਏ ਜਾ ਰਹੇ ਹਨ। ਇਹਨਾਂ ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨੇ ਦੱਸਿਆ ਕਿ ਕਿ ਸਵੇਰ ਨੂੰ 10.00 ਵਜੇ ਤੋਂ ਲੈ ਕੇ ਦੁਪਹਿਰ 1.00 ਵਜੇ ਤੱਕ ਵਿਸ਼ੇਸ਼ ਦੀਵਾਨ ਸਜੇਗਾ, ਜਿਸ ਵਿਚ ਜਵੱਦੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਭਾਰਤ ਸਿੰਘ ਅਤੇ ਭਾਈ ਪਰਮਜੀਤ ਸਿੰਘ ਆਪਣੇ ਜਥੇ ਸਮੇਤ ਨਾਮ ਸਿਮਰਨ ਅਭਿਆਸ ਕਰਵਾਉਗੇ। ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੋਕੀਨ ਸਿੰਘ ਜੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਹਨਾਂ ਸਮਾਗਮਾਂ ਦੀ ਸੰਪੂਰਨ ਸਮਾਪਤੀ 1.00 ਵਜੇ ਹੋਵੇਗੀ। ਇਸ ਤੋਂ ਇਲਾਵਾ ਸ਼ਾਮ ਦੇ ਵਿਸ਼ੇਸ਼ ਸਮਾਗਮ ਬਾਬਾ ਹਰਚਰਨ ਸਿੰਘ ਜੀ ਰਮਦਾਸਪੁਰ ਵਾਲਿਆਂ ਵਲੋਂ ਕਰਵਾਏ ਜਾ ਰਹੇ ਹਨ। ਸ਼ਾਮ ਦੇ ਦੀਵਾਨਾਂ ਵਿਚ ਭਾਈ ਲਾਲ ਸਿੰਘ ਜੀ ਫ਼ੱਕਰ ਪਟਿਆਲਾ ਵਾਲੇ, ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਵਿਸ਼ੇਸ਼ ਤੌਰ ‘ਤੇ ਭਾਈ ਸੁਖ ਨਿਰੰਜਨ ਸਿੰਘ ਸੁਣ ਦਾ ਢਾਡੀ ਜਥਾ ਗੁਰੂ ਜੱਸ ਵਾਰਾਂ ਰਾਹੀਂ ਸੁਣਾਉਣਗੇ। ਬਾਬਾ ਅਮੀਰ ਸਿੰਘ ਜੀ ਨੇ ਸਮੂਹ ਗੁਰੂ ਨਾਨਕ ਲਾਮਲੇਵਾ ਸੰਗਤਾਂ ਨੂੰ ਵਿਸ਼ੇਸ਼ ਸਮਾਗਮਾਂ ਵਿਚ ਵੱਧ ਚੜ ਕੇ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ ।