28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਭਾਈ ਘਨ੍ਹੱਈਆ ਜੀ ਦੀ ਸੇਵਾ ਭਾਵਨਾ ਵਾਲੀ ਸੋਚ ਨੂੰ ਕੌਮਾਂਤਰੀ ਪੱਧਰ ’ਤੇ ਉਭਾਰਨਾ ਦੀ ਲੋੜ-ਭੁਪਿੰਦਰ ਸਿੰਘ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ ਦੀ ਸੇਵਾ ਪੰਥੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਸੰਸਾਰ ਭਰ ਦੇ ਲੋਕ ਉਨ੍ਹਾਂ ਦੇ ਸੇਵਾ ਸਿਧਾਂਤਾਂ ਤੋਂ ਜਾਣੂ ਹੋ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.

Ad Position 21
No active advertisement
ਸਮਾਗਮ ਦੌਰਾਨ ਕੀਰਤਨੀ ਜਥੇ ਨੂੰ ਸਿਰਪਾਓ ਪਾ ਕੇ ਸਨਮਾਨਿਤ ਕਰਦੇ ਹੋਏ ਭੁਪਿੰਦਰ ਸਿੰਘ ਅਤੇ ਹੋਰ ਪ੍ਰਬੰਧਕ। ਤਸਵੀਰ-ਸੇਵਕ ਸਿੰਘ 28-09-2026
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ ਦੀ ਸੇਵਾ ਪੰਥੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਸੰਸਾਰ ਭਰ ਦੇ ਲੋਕ ਉਨ੍ਹਾਂ ਦੇ ਸੇਵਾ ਸਿਧਾਂਤਾਂ ਤੋਂ ਜਾਣੂ ਹੋ ਸਕਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਅੱਜ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੇਵਾ ਤੇ ਸਿਮਰਨ ਦੇ ਪੁੰਜ ਭਾਈ ਘਨ੍ਹੱਈਆ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਭਾਈ ਘਨ੍ਹੱਈਆ ਜੀ ਦੇ ਜੀਵਨ ਸਬੰਧੀ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆਂ ਕਿਹਾ ਕਿ ਗੁਰੂ ਸਾਹਿਬ ਦੇ ਥਾਪੜੇ ਸਦਕਾ ਜ਼ੰਗ ਦੇ ਮੈਦਾਨ ਅੰਦਰ ਜ਼ਖਮੀ ਵੈਰੀਆਂ ਨੂੰ ਪਾਣੀ ਪਿਲਾਉਣ ਦੇ ਨਾਲ- ਨਾਲ ਆਪਣੇ ਤੇ ਬੇਗਾਨਿਆਂ ਦੀ ਗੁਰੂ ਵਲੋਂ ਬਖਸ਼ੀ ਮਲਮ ਪੱਟੀ ਰਾਹੀਂ ਨਿਸ਼ਕਾਮ ਰੂਪ ਵਿਚ ਸੇਵਾ ਕਰਕੇ ਸੇਵਾ ਦੇ ਸੰਕਲਪ ਨੂੰ ਉਭਾਰਨ ਵਾਲੇ ਭਾਈ ਘਨ੍ਹੱਈਆ ਜੀ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਅੰਦਰ ਵਿਰਲੀ ਮਿਲਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਾਈ ਸਾਹਿਬ ਦੀ ਸੇਵਾ ਤੇ ਸਿਮਰਨ ਵਾਲੀ ਸਰਬ ਸਾਂਝੀਵਾਲਤਾ ਵਾਲੀ ਸੋਚ ਨੂੰ ਸੰਸਾਰ ਪੱਧਰ ‘ਤੇ ਪ੍ਰਚਾਰਨ ਦੀ ਤਾਂ ਹੀ ਅਸੀਂ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੇ ਸਮਰਥ ਬਣ ਸਕਾਂਗੇ।ਇਸ ਤੋਂ ਪਹਿਲਾਂ ਕਰਵਾਏ ਗਏ ਕੀਰਤਨ ਸਮਾਗਮ ਦੌਰਾਨ ਭਾਈ ਸੁਰਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਂਝੇ ਤੌਰ ‘ਤੇ ਭਾਈ ਸੁਰਿੰਦਰ ਸਿੰਘ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ।ਸਮਾਗਮ ‘ਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਖੇਤੀ ਇੰਜੀਨੀਅਰਿੰਗ ਕਾਲਜ ਨੇ ਐਨ.ਐੱਸ.ਐੱਸ. ਯੂਨਿਟ ਦਾ 57ਵਾਂ ਸਥਾਪਨਾ ਦਿਹਾੜਾ ਮਨਾਇਆ ਅਗਲੀ ਖ਼ਬਰ ਸੀਸੂ ਟੈਕ ਸ਼ੋਅ-2026 ਉਦਯੋਗ ਦੇ ਭਰਵੇਂ ਹੁੰਗਾਰੇ ਨਾਲ ਸਮਾਪਤ
Ad Position 24