ਮਾਲਕ ਨੂੰ ਬੇਹੋਸ਼ ਕਰਨ ਉਪਰੰਤ ਨੌਕਰ ਅਤੇ ਉਸ ਦੀ ਪਤਨੀ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 8 ਦੇ ਘੇਰੇ ਅੰਦਰ ਇਲਾਕੇ ਮਾਇਆ ਨਗਰ ਵਿਚ ਮਾਲਕ ਨੂੰ ਨਸ਼ੀਲਾ ਪਦਾਰਥ ਦੇ ਕੇ ਬੇਹੋਸ਼ ਕਰਨ ਉਪਰੰਤ ਨੇਪਾਲੀ ਨੌਕਰ ਅਤੇ ਉਸ ਦੀ ਪਤਨੀ ਲੱਖਾਂ ਰੁਪਏ ਮੁੱਲ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਗੰਭੀਰ ਹਾਲਤ ਵਿਚ ਮਾਲਕ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 8 ਦੇ ਘੇਰੇ ਅੰਦਰ ਇਲਾਕੇ ਮਾਇਆ ਨਗਰ ਵਿਚ ਮਾਲਕ ਨੂੰ ਨਸ਼ੀਲਾ ਪਦਾਰਥ ਦੇ ਕੇ ਬੇਹੋਸ਼ ਕਰਨ ਉਪਰੰਤ ਨੇਪਾਲੀ ਨੌਕਰ ਅਤੇ ਉਸ ਦੀ ਪਤਨੀ ਲੱਖਾਂ ਰੁਪਏ ਮੁੱਲ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਗੰਭੀਰ ਹਾਲਤ ਵਿਚ ਮਾਲਕ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਇਸ ਸਬੰਧੀ ਮਾਲਕ ਨੀਰਜ ਸਚਦੇਵਾ ਦੀ ਸ਼ਿਕਾਇਤ ‘ਤੇ ਨੇਪਾਲ ਦੇ ਰਹਿਣ ਵਾਲੇ ਅਰਜੁਨ ਅਤੇ ਉਸ ਦੀ ਪਤਨੀ ਮਾਇਆ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਵਿਚ ਮੌਜੂਦ ਸੀ ਕਿ ਉਕਤ ਅਰਜਨ ਨੇ ਉਸ ਨੂੰ ਪੀਣ ਲਈ ਦੁੱਧ ਦਿੱਤਾ। ਜਿਸ ਨੂੰ ਪੀਣ ਉਪਰੰਤ। ਉਹ ਬੇਹੋਸ਼ ਹੋ ਗਿਆ ਅਤੇ ਇਹ ਦੋਵੇਂ ਪਤੀ ਪਤਨੀ ਘਰ ਵਿਚ ਪਈ ਢਾਈ ਲੱਖ ਦੀ ਨਕਦੀ ਅਤੇ 15 ਲੱਖ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ। ਨੀਰਜ ਦੀ ਪਤਨੀ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਹ ਦੋਵੇਂ ਫਰਾਰ ਦੱਸੇ ਜਾਂਦੇ ਹਨ। ਮਾਲਕਾਂ ਨੇ ਅਜੇ 15 ਦਿਨ ਪਹਿਲਾਂ ਹੀ ਇਹਨਾਂ ਨੂੰ ਨੌਕਰੀ ਤੇ ਰੱਖਿਆ ਸੀ। ਪੁਲਿਸ ਨੇ ਫਰਾਰ ਹੋਏ ਨੌਕਰ ਪਤੀ ਪਤਨੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।