ਸੜਕ ਹਾਦਸੇ ਵਿਚ 19 ਸਾਲਾਂ ਨੌਜਵਾਨ ਦੀ ਮੌਤ
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਵਿਚ ਸ਼ਾਰੁ ਸਟੀਲ ਨੇੜੇ ਹੋਏ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੇ ਦੀ ਸ਼ਨਾਖਤ ਨਿਤਿਸ਼ ਕੁਮਾਰ ਵਜੋਂ ਕੀਤੀ ਗਈ ਹੈ।
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਵਿਚ ਸ਼ਾਰੁ ਸਟੀਲ ਨੇੜੇ ਹੋਏ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੇ ਦੀ ਸ਼ਨਾਖਤ ਨਿਤਿਸ਼ ਕੁਮਾਰ ਵਜੋਂ ਕੀਤੀ ਗਈ ਹੈ। ਨਿਤਿਸ਼ ਆਪਣੇ ਦੋਸਤ ਦੀਵਾਂਸ਼ੂ ਨਾਲ ਐਕਟੀਵਾ ‘ਤੇ ਜਾ ਰਿਹਾ ਸੀ, ਜਦੋਂ ਉਹ ਸ਼ਾਰੁ ਸਟੀਲ ਨੇੜੇ ਪਹੁੰਚਿਆ ਤਾਂ ਇੱਕ ਅਣਪਛਾਤੇ ਤੇਜ਼ ਰਫਤਾਰ ਦੇ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਦੇ ਸਿੱਟੇ ਵਜੋਂ ਦੋਵੇਂ ਨੌਜਵਾਨ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਨਿਤਿਸ਼ ਦਮ ਤੋੜ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਨਿਤਿਸ਼ ਦੀ ਮਾਤਾ ਪੂਨਮ ਰਾਣੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ, ਪਰ ਹਾਲ ਦੀ ਘੜੀ ਦੋਸ਼ੀ ਚਾਲਕ ਦਾ ਪਤਾ ਨਹੀਂ ਲੱਗਾ ਹੈ।