27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਯਾਤਰਾ ਉਪਰੰਤ ਪਰਤੇ ਪਾਲਾ ਢੰਡਾਰੀ ਨੇ ਸਾਬਕਾ ਮੰਤਰੀ ਆਸ਼ੂ ਨਾਲ ਕੀਤੀ ਮੁਲਾਕਾਤ

ਢੰਡਾਰੀ ਕਲਾਂ/ਲੁਧਿਆਣਾ, 27 ਸਤੰਬਰ (ਜਸਵੀਰ ਸਿੰਘ ਬੰਗਾ)-ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਕਰਨ ਉਪਰੰਤ ਵਾਪਸ ਲੁਧਿਆਣਾ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਲਾ ਢੰਡਾਰੀ ਨੇ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਾਬਕਾ ਮੰਤਰੀ ਆਸ਼ੂ ਨਾਲ ਵਿਚਾਰ ਵਟਾਂਦਰਾ ਕੀਤਾ।

Ad Position 21
No active advertisement
ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਸਨਮਾਨਿਤ ਕਰਦੇ ਪਾਲਾ ਢੰਡਾਰੀ। ਅਜੀਤ ਤਸਵੀਰ 28-09-2026
ਢੰਡਾਰੀ ਕਲਾਂ/ਲੁਧਿਆਣਾ, 27 ਸਤੰਬਰ (ਜਸਵੀਰ ਸਿੰਘ ਬੰਗਾ)-ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਕਰਨ ਉਪਰੰਤ ਵਾਪਸ ਲੁਧਿਆਣਾ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਲਾ ਢੰਡਾਰੀ ਨੇ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਾਬਕਾ ਮੰਤਰੀ ਆਸ਼ੂ ਨਾਲ ਵਿਚਾਰ ਵਟਾਂਦਰਾ ਕੀਤਾ। ਗੱਲਬਾਤ ਕਰਦਿਆਂ ਪਾਲਾ ਢੰਡਾਰੀ ਨੇ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਮੰਤਰੀ ਆਸ਼ੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਯੂਥ ਆਸ਼ੂ ਦੀ ਅਗਵਾਈ ਹੇਠ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾ ਰਿਹਾ ਹੈ। ਆਸ਼ੂ ਨੇ ਪਾਲਾ ਢੰਡਾਰੀ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾਂ ਲਈ ਦਿਨ ਰਾਤ ਇਕ ਕਰ ਦੇਣ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਸਤਾ ਵਿਚ ਲਿਆਂਦਾ ਜਾ ਸਕੇ। ਇਸ ਮੌਕੇ ਪਾਲਾ ਢੰਡਾਰੀ ਨੇ ਸਾਬਕਾ ਮੰਤਰੀ ਆਸ਼ੂ ਨੂੰ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਦ ਦਿੰਦਿਆਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਕਰਵਾਏ ਗਏ ਅਰਦਾਸ ਸਮਾਗਮ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਐਸਿਡ ਰਿਫਲਕਸ ਜਾਂ ਛਾਤੀ ਵਿੱਚ ਜਲਣ ਦੇ ਇਲਾਜ ਲਈ ਨਿਯਮਤ ਤੌਰ ’ਤੇ ਦਵਾਈ ਲੈਣੀ ਬਹੁਤ ਜ਼ਰੂਰੀ - ਡਾ. ਮਯੂਰ ਲੂਥਰਾ
Ad Position 24