29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰਦੁਆਰਾ ਸਿੰਘ ਸਭਾ ਜਮਾਲਪੁਰ ਕਾਲੋਨੀ ਵਿਖੇ ਹੋ ਰਹੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਭਾਮੀਆਂ ਕਲਾਂ/ਲੁਧਿਆਣਾ, 28 ਸਤੰਬਰ (ਜਤਿੰਦਰ ਭੰਬੀ)-ਗੁਰਮਤਿ ਗ੍ਰੰਥੀ ਸਭਾ ਇੰਟਰਨੈਸ਼ਨਲ ਵਲੋਂ ਗੁਰਦੁਆਰਾ ਸਿੰਘ ਸਭਾ ਐਚ. ਐਲ.

Ad Position 21
No active advertisement
ਅਜੀਤ ਡੈਸਕ 29-09-2026
ਭਾਮੀਆਂ ਕਲਾਂ/ਲੁਧਿਆਣਾ, 28 ਸਤੰਬਰ (ਜਤਿੰਦਰ ਭੰਬੀ)-ਗੁਰਮਤਿ ਗ੍ਰੰਥੀ ਸਭਾ ਇੰਟਰਨੈਸ਼ਨਲ ਵਲੋਂ ਗੁਰਦੁਆਰਾ ਸਿੰਘ ਸਭਾ ਐਚ. ਐਲ.-ਐਚ. ਆਈ. ਜੀ. ਕਾਲੋਨੀ ਜਮਾਲਪੁਰ ਵਿਖੇ ਕਰਵਾਏ ਜਾ ਰਹੇ 70ਵੇਂ ਸਾਲਾਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਦਾ ਸਭਾ ਦੇ ਪ੍ਰਧਾਨ ਗਿਆਨੀ ਸਤਨਾਮ ਸਿੰਘ ਮੁਸਾਫ਼ਰ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਜਾਇਜ਼ਾ ਲਿਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵੱਖ-ਵੱਖ ਸੇਵਾਵਾਂ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਸਭਾ ਵਲੋਂ ਇਹ ਸਾਲਾਨਾ ਸਮਾਗਮ 1 ਅਕਤੂਬਰ ਨੂੰ ਸ਼ਾਮ 5 ਤੋਂ ਰਾਤ 10 ਵਜੇ ਤੱਕ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਤੇ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਸਮਾਗਮ ਵਿਚ ਸ਼ਾਮਿਲ ਹੋਣ ਅਤੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਲਾਹਾ ਲੈਂਦਿਆਂ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਗਿਆਨੀ ਚਰਨਜੀਤ ਸਿੰਘ ਚੰਦਨ, ਗਿਆਨੀ ਬਲਜੀਤ ਸਿੰਘ ਐਚ.ਐਲ. ਕਾਲੋਨੀ, ਗਿਆਨੀ ਰਣਜੀਤ ਸਿੰਘ ਸਿੱਖ ਕਾਲਜ, ਭਾਈ ਅਵਤਾਰ ਸਿੰਘ ਲੁਹਾਰਾ, ਗਿਆਨੀ ਸੁਖਦੇਵ ਸਿੰਘ, ਗਿਆਨੀ ਮਨਜੋਤ ਸਿੰਘ, ਢਾਡੀ ਸਿਕੰਦਰ ਸਿੰਘ ਲੁਹਾਰਾ, ਭਾਈ ਗੁਰਸੇਵਕ ਸਿੰਘ ਸਮੇਤ ਸਭਾ ਦੇ ਹੋਰ ਮੈਂਬਰ ਅਤੇ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਿਮਲਾਪੁਰੀ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ’ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਨੁਸੂਚਿਤ ਜਾਤੀ ਦੇ ਕਿਸਾਨ ਦੇਣ ਬਿਨੈ - ਪੱਤਰ - ਮ...
Ad Position 24