ਭਾਈ ਘਨਈਆ ਜੀ ਹੈਲਥ ਮਿਸ਼ਨ ਫਾਊਂਡੇਸ਼ਨ ਨੂੰ ਸਪੋਰਟਸ ਕਲੱਬ ਨੇ ਕੀਤਾ ਸਨਮਾਨਿਤ
ਮੱਲਾਂ ਵਾਲਾ ਖਾਸ 29 ਸਤੰਬਰ (ਸਰਜਨ ਸਿੰਘ ਸੰਧੂ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਮੱਲਾਂਵਾਲਾ ਵਲੋਂ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸਵ. ਅਮਨਦੀਪ ਸ਼ਰਮਾ ਦੀ ਯਾਦ ’ਚ 5ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।
ਮੱਲਾਂ ਵਾਲਾ ਖਾਸ 29 ਸਤੰਬਰ (ਸਰਜਨ ਸਿੰਘ ਸੰਧੂ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਮੱਲਾਂਵਾਲਾ ਵਲੋਂ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸਵ. ਅਮਨਦੀਪ ਸ਼ਰਮਾ ਦੀ ਯਾਦ ’ਚ 5ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਟੂਰਨਾਮੈਂਟ ਮੌਕੇ ਭਾਈ ਘਨਈਆ ਜੀ ਹੈਲਥ ਮਿਸ਼ਨ ਫਾਊਂਡੇਸ਼ਨ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਫਾਊਂਡੇਸ਼ਨ ਦੇ ਨੁਮਾਇੰਦਿਆਂ ਵਲੋਂ ਰਿਬਨ ਕੱਟ ਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਪੋਰਟਸ ਕਲੱਬ ਮੱਲਾਂ ਵਾਲਾ ਦੇ ਅਹੁਦੇਦਾਰਾਂ ਅਤੇ ਪਤਵੰਤੇ ਸੱਜਣਾਂ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਨਿਭਾ ਰਹੀ ਭਾਈ ਘਨਈਆ ਜੀ ਹੈਲਥ ਮਿਸ਼ਨ ਫਾਊਂਡੇਸ਼ਨ ਦੇ ਆਗੂਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ, ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਦਾ ਸਾਥ ਨੌਜਵਾਨਾਂ ਵਿਚ ਨਵਾਂ ਜੋਸ਼ ਭਰਦਾ ਹੈ। ਭਾਈ ਘਨਈਆ ਜੀ ਹੈਲਥ ਮਿਸ਼ਨ ਫਾਊਂਡੇਸ਼ਨ ਦੇ ਆਗੂਆਂ ਨੇ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਖਿਡਾਰੀਆਂ ਨੂੰ ਖੇਡ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਦੀ ਪ੍ਰੇਰਨਾ ਦਿੱਤੀ। ਇਸ ਟੂਰਨਾਮੈਂਟ ਮੌਕੇ ਸੰਸਥਾ ਦੇ ਮੈਂਬਰ ਡਾ.ਮਨਜੀਤ ਸਿੰਘ, ਡਾ. ਸਤਵੰਤ ਸਿੰਘ, ਜਸਵਿੰਦਰ ਸਿੰਘ ,ਪਾਸਟਰ ਸ਼ਿਮੋਨ, ਸਰਜੀਤ ਸਿੰਘ, ਵਿਸ਼ਾਲ ਸ਼ਰਮਾ, ਜਗਤਾਰ ਸਿੰਘ, ਗੁਰਭੇਜ ਸੰਧਾ, ਗੁਰਨੂਰ ਸਿੰਘ ਸ਼ਾਮਿਲ ਸਨ।