29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਜਾਗਰੂਕਤਾ ਪ੍ਰੋਗਰਾਮ

ਫਿਰੋਜ਼ਪੁਰ 29 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐੱਸ. ਏ.

Ad Position 21
No active advertisement
ਅਜੀਤ ਡੈਸਕ 30-09-2026
ਫਿਰੋਜ਼ਪੁਰ 29 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਅੱਜ 29 ਸਤੰਬਰ, 2026 ਨੂੰ ਕਮਿਊਨਿਟੀ ਮੀਡੀਏਸ਼ਨ ਬਾਰੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਬਤੌਰ ਰਿਸੋਰਸ ਪਰਸਨ ਮੌਜ਼ੂਦ ਸਨ। ਇਸ ਤੋਂ ਇਲਾਵਾ ਚੇਅਰਮੈਨ ਅਤੇ ਮੈਂਬਰ , ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜ਼ਪੁਰ, ਪੈਨਲ ਐਡਵੋਕੇਟ, ਪੈਰਾ ਲੀਗਲ ਵਲੰਟੀਅਰ, ਕਮਿਊਨਿਟੀ ਮੀਡੀਏਟਰ ਅਤੇ ਸਰਪੰਚ ਵੀ ਸ਼ਾਮਿਲ ਸਨ। ਜੱਜ ਸਾਹਿਬ ਵਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪੈਨਲ ਐਡਵੋਕੇਟਜ਼ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਸੈਮੀਨਾਰਾਂ ਵਿਚ ਕਮਿਊਨਿਟੀ ਮੀਡੀਏਸ਼ਨ ਬਾਰੇ ਜਾਗਰੂਕ ਕਰਨ ਦੇ ਆਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੂਰਪੁਰ ਸੇਠਾਂ ਵਿਖੇ ਫੂਡ ਸੇਫ਼ਟੀ ਵਿਭਾਗ ਦੀ ਅਹਿਮ ਚੈਕਿੰਗ, ਖਾਧ ਪਦਾਰਥਾਂ ਦੇ 5 ਸੈਂਪਲ ਭਰੇ ਮਿਆਦ ਪੁੱਗ ਚੁੱਕੇ ਖ... ਅਗਲੀ ਖ਼ਬਰ ਪਿੰਡ ਨੀਲੇਵਾਲਾ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24