ਵਰਕਸ਼ਾਪ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਤੇ ਪੇਂਡੂ ਇਲਾਕਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਐਸ.
ਕ
ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ। ਅਜੀਤ ਤਸਵੀਰ
30-09-2026
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਤੇ ਪੇਂਡੂ ਇਲਾਕਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਐਸ. ਐਚ. ਓ. ਦਲਵੀਰ ਸਿੰਘ ਨੇ ਦੱਸਿਆ ਕਿ 26 ਸਤੰਬਰ ਨੂੰ ਗੁਰਚਰਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਕੋਟ ਗੰਗੂ ਰਾਏ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸ ਦੀ ਵਰਕਸ਼ਾਪ ਵਿਚ ਪਿਛਲੇ 4-5 ਮਹੀਨਿਆਂ ਤੋਂ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ। 26 ਸਤੰਬਰ ਨੂੰ ਵੀ ਵਰਕਸ਼ਾਪ ਵਿਚੋਂ ਚੋਰੀ ਹੋਈ ਸੀ ਅਤੇ 22/23 ਅਗਸਤ ਦੀ ਦਰਮਿਆਨੀ ਰਾਤ ਨੂੰ ਵਰਕਸ਼ਾਪ ਦੇ ਸ਼ਟਰ ਦੇ ਤਾਲੇ ਤੋੜ ਕੇ ਗੱਡੀਆਂ ਦਾ ਸਾਮਾਨ ਤੇ ਬੈਟਰੀਆਂ ਚੋਰੀ ਕੀਤੀਆਂ ਗਈਆਂ ਸਨ। ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਸਿੰਘ ਅਤੇ ਸੰਗਤ ਸਿੰਘ ਨੇ ਆਪਸ ਵਿਚ ਮਿਲ ਕੇ ਚੋਰੀ ਦੀ ਵਾਰਦਾਤ ਕੀਤੀ ਅਤੇ ਵਾਰਦਾਤ ਲਈ ਕਾਰ ਮਾਰਕਾ ਹਾਂਡਾ ਸਿਟੀ ਦੀ ਵਰਤੋਂ ਕੀਤੀ ਗਈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ ਇਕ ਕਾਰ, ਮੋਟਰਸਾਈਕਲ ਤੇ ਭਾਰੀ ਮਾਤਰਾ ਵਿਚ ਚੋਰੀ ਕੀਤਾ ਲੋਹੇ ਦਾ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਾਬੂ ਕੀਤੇ ਗਏ ਮੁਲਜ਼ਮ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਇਕ ਮੁਕੱਦਮਾ ਥਾਣਾ ਮਾਡਲ ਟਾਊਨ ਵਿਚ ਦਰਜ ਹੈ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਪਹਿਲਾਂ ਦਿਨ ਸਮੇਂ ਇਲਾਕੇ ਦੀ ਰੇਕੀ ਕਰਦੇ ਸਨ ਅਤੇ ਰਾਤ ਸਮੇਂ ਉਕਤ ਬਰਾਮਦ ਕਾਰ ਹਾਂਡਾ ਸਿਟੀ ਵਿਚ ਸਵਾਰ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।