30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਚਿਨ ਪਾਇਲਟ ਦੇ ਤਜਰਬੇ ਨਾਲ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਬਲ - ਮੁਹੰਮਦ ਗੁਲਾਬ

ਲੁਧਿਆਣਾ, 29 ਸਤੰਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਏ. ਆਈ.

Ad Position 21
No active advertisement
ਅਜੀਤ ਡੈਸਕ 30-09-2026
ਲੁਧਿਆਣਾ, 29 ਸਤੰਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ ਨਾਲ ਅੱਜ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ‘ਤੇ ਗੁਲਦਸਤਾ ਭੇਟ ਕਰਦਿਆਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਮੁਹੰਮਦ ਗੁਲਾਬ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਵਰਕਰਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਚਿਨ ਪਾਇਲਟ ਨੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦੇਣ ਦਾ ਭਰੋਸਾ ਦਿਵਾਇਆ ਹੈ। ਮੁਹੰਮਦ ਗੁਲਾਬ ਨੇ ਕਿਹਾ ਕਿ ਪਾਇਲਟ ਦਾ ਤਜਰਬਾ, ਸਿਆਸੀ ਸਮਝ ਅਤੇ ਵਰਕਰਾਂ ਨਾਲ ਜੁੜਨ ਦੀ ਸਮਰੱਥਾ ਪੰਜਾਬ ਵਿਚ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਆਉਣ ਵਾਲੀਆਂ ਪੰਜਾਬ ਦੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਧੀਆ ਪ੍ਰਦਰਸ਼ਨ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਸੂਬੇ ਦੀ ‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਗਿਆਸਪੁਰਾ
Ad Position 24