01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਆਈ.ਡੀ.ਪੀ.ਡੀ. ਨੇ ਨਵੀਂ ਵਿਸ਼ਵ ਵਿਵਸਥਾ ਬਣਾਉਣ ਵਿਚ ਬ੍ਰਿਕਸ ਦੀ ਮਹੱਤਵਪੂਰਨ ਭੂਮਿਕਾ ‘ਤੇ ਵਿਚਾਰ ਗੋਸ਼ਟੀ ਕਰਵਾਈ

ਲੁਧਿਆਣਾ, 30 ਸਤੰਬਰ (ਡਾ. ਤਰਲੋਚਨ ਸਿੰਘ)-ਅੱਜ ਨਵੀਂ ਦਿੱਲੀ ਸਥਿਤ ਏਟਕ ਭਵਨ ਵਿਖੇ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ, ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ, ਪ੍ਰਗਤੀਸ਼ੀਲ ਲੇਖਕ ਸੰਘ ਅਤੇ ਜੋਸ਼ੀ-ਅਧਿਕਾਰੀ ਇੰਸਟੀਚਿਊਟ ਆਫ ਸੋਸ਼ਲ ਸਟੱਡੀਜ਼ ਵਲੋਂ ਸਾਂਝੇ ਤੌਰ ‘ਤੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ।

Ad Position 21
No active advertisement
ਨਿਗਮ ਦੀ ਲਾਈਟ ਬਰਾਂਚ ’ਤੇ ਕੌਂਸਲਰ ਭੱਟੀ ਨੇ ਚੁੱਕੇ ਸਵਾਲ 01-10-2026
ਲੁਧਿਆਣਾ, 30 ਸਤੰਬਰ (ਡਾ. ਤਰਲੋਚਨ ਸਿੰਘ)-ਅੱਜ ਨਵੀਂ ਦਿੱਲੀ ਸਥਿਤ ਏਟਕ ਭਵਨ ਵਿਖੇ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ, ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ, ਪ੍ਰਗਤੀਸ਼ੀਲ ਲੇਖਕ ਸੰਘ ਅਤੇ ਜੋਸ਼ੀ-ਅਧਿਕਾਰੀ ਇੰਸਟੀਚਿਊਟ ਆਫ ਸੋਸ਼ਲ ਸਟੱਡੀਜ਼ ਵਲੋਂ ਸਾਂਝੇ ਤੌਰ ‘ਤੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਗੋਸ਼ਟੀ ਵਿਚ ਮੌਜੂਦਾ ਭੂ-ਰਾਜਨੀਤਿਕ ਹਾਲਾਤਾਂ ਵਿਚ ਵਿਸ਼ਵ ਵਿਚ ਸ਼ਾਂਤੀ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿਚ ਬ੍ਰਿਕਸ ਦੀ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸਕੂਲ ਆਫ ਇੰਟਰਨੈਸ਼ਨਲ ਸਟੱਡੀਜ਼ ਦੇ ਸਾਬਕਾ ਪ੍ਰੋ. ਅਜੇ ਪਟਨਾਇਕ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੂਰੀ ਵਿਸ਼ਵ ਰਾਜਨੀਤਿਕ ਸਥਿਤੀ ਇਕ ਨਵੇਂ ਮੋੜ ਵਿਚੋਂ ਲੰਘ ਰਹੀ ਹੈ। ਦੁਨੀਆ ਦੇ ਵਿਕਾਸਸ਼ੀਲ ਦੇਸ਼ ਅੱਜ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਅਮਰੀਕੀ ਦਬਦਬੇ ਨੂੰ ਸਵੀਕਾਰ ਕਰਨ ਤੋਂ ਲਗਾਤਾਰ ਇਨਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੁਭਾਵਿਕ ਹੈ ਕਿ ਪੂੰਜੀਵਾਦੀ ਵਿਵਸਥਾ ਦਾ ਪ੍ਰਮੁੱਖ ਕੇਂਦਰ ਅਮਰੀਕਾ ਜਿਸ ਦੀ ਅਰਥਵਿਵਸਥਾ ਦਾ ਇਕ ਵੱਡਾ ਹਿੱਸਾ ਹਥਿਆਰ ਉਦਯੋਗ ’ਤੇ ਨਿਰਭਰ ਹੈ, ਮੌਜੂਦਾ ਵਿਵਸਥਾ ਵਿਚ ਬਦਲਾਅ ਨਹੀਂ ਚਾਹੁੰਦਾ। ਇਸੇ ਕਾਰਨ ਉਹ ਦੁਨੀਆ ਉਤੇ ਆਪਣਾ ਦਬਦਬਾ ਕਾਇਮ ਰੱਖਣ ਲਈ ਵੱਖ-ਵੱਖ ਖੇਤਰਾਂ ਵਿਚ ਜੰਗਾਂ ਸ਼ੁਰੂ ਕਰਨ ਜਾਂ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਵਿਚ ਲੱਗਾ ਹੋਇਆ ਹੈ। ਦੂਜੇ ਪਾਸੇ ਨਾਟੋ ਵਲੋਂ ਯੂਕਰੇਨ ਨੂੰ ਪੂਰਨ ਸਮਰਥਨ ਅਤੇ ਨਾਟੋ ਦੇ ਵਿਸਥਾਰ ਦੀ ਨੀਤੀ ਕਾਰਨ ਯੂਕਰੇਨ ਜੰਗ ਵੀ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਇਨ੍ਹਾਂ ਹਾਲਾਤਾਂ ਵਿਚ ਹਾਲ ਹੀ ਵਿਚ ਹੋਏ ਬ੍ਰਿਕਸ ਸਿਖਰ ਸੰਮੇਲਨ ਅਤੇ ਇਸ ਤੋਂ ਜਾਰੀ ਕੀਤੇ ਗਏ ਦਸਤਾਵੇਜ਼ ਨੂੰ ਉਨ੍ਹਾਂ ਨੇ ਇਕ ਸਕਾਰਾਤਮਿਕ ਦਿਸ਼ਾ ਦਾ ਸੰਕੇਤ ਦੱਸਿਆ।ਪ੍ਰਸਿੱਧ ਅਰਥਸ਼ਾਸਤਰੀ ਪ੍ਰੋ. ਜਯਾ ਮਹਿਤਾ ਨੇ ਕਿਹਾ ਕਿ ਬ੍ਰਿਕਸ ਦੇ ਦੇਸ਼ ਸਿਰਫ਼ ਆਪਸ ਵਿਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿਚ ਅਮਰੀਕੀ ਆਰਥਿਕ ਦਬਦਬੇ ਨੂੰ ਚੁਣੌਤੀ ਦੇਣ ਵਿਚ ਯੋਗਦਾਨ ਪਾ ਸਕਦੇ ਹਨ। ਆਈ.ਡੀ.ਪੀ.ਡੀ ਦੇ ਪ੍ਰਧਾਨ ਡਾ. ਅਰੁਣ ਮਿੱਤਰਾ ਨੇ ਕਿਹਾ ਕਿ ਮੌਜੂਦਾ ਭੂ-ਰਾਜਨੀਤਿਕ ਸਥਿਤੀ ਬਾਰੇ ਸਕਾਰਾਤਮਿਕ ਅਤੇ ਲੋਕ-ਪੱਖੀ ਦ੍ਰਿਸ਼ਟੀਕੋਣ ਨਾਲ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ। ਕਾਮਰੇਡ ਅਮਰਜੀਤ ਕੌਰ ਨੇ ਕਿਹਾ ਕਿ ਮਜ਼ਦੂਰ ਵਰਗ ਨੂੰ ਇਕ ਪਾਸੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਹੋਵੇਗਾ ਅਤੇ ਦੂਜੇ ਪਾਸੇ ਮੌਜੂਦਾ ਰਾਜਨੀਤਿਕ ਹਾਲਾਤਾਂ ਵਿਚ ਭਾਰਤ ਦੀ ਭੂਮਿਕਾ ਨੂੰ ਸਕਾਰਾਤਮਿਕ ਦਿਸ਼ਾ ਦੇਣ ਲਈ ਜਨਚੇਤਨਾ ਪੈਦਾ ਕਰਨ ਦਾ ਕੰਮ ਜਾਰੀ ਰੱਖਣਾ ਹੋਵੇਗਾ। ਪ੍ਰਗਤੀਸ਼ੀਲ ਲੇਖਕ ਸੰਘ, ਦਿੱਲੀ ਵਲੋਂ ਬੋਲਦਿਆਂ ਅਰਜੁਮੰਦ ਆਰਾ ਨੇ ਕਿਹਾ ਕਿ ਇਸ ਦਿਸ਼ਾ ਵਿਚ ਲੇਖਕਾਂ ਅਤੇ ਬੁੱਧੀਜੀਵੀਆਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੈ। ਪ੍ਰੋ. ਦਿਨੇਸ਼ ਵਾਰਸ਼ਣੇਯ ਨੇ ਜਨ ਸੰਗਠਨਾਂ ਨੂੰ ਇਨ੍ਹਾਂ ਮੁੱਦਿਆਂ ’ਤੇ ਮਜ਼ਬੂਤੀ ਨਾਲ ਵਿਚਾਰ-ਵਟਾਂਦਰਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਭਾਰਤੀ ਮਹਿਲਾ ਫੈਡਰੇਸ਼ਨ ਦੀ ਜਨਰਲ ਸਕੱਤਰ ਨਿਸ਼ਾ ਸਿੱਧੂ, ਡਾ. ਇੰਦਰਵੀਰ, ਡਾ. ਜਸਵਿੰਦਰ ਸਿੰਘ, ਗੁਰਮੁਖ ਸਿੰਘ ਅਤੇ ਹੱਸਣ ਅਬਦੁੱਲਾ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ, ਅਕਾਲੀ ਤੇ ਭਾਜਪਾ ਨੂੰ ਛੱਡ ਨੌਜਵਾਨਾਂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਚੀਨ ਦੇ 77 ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਡਾ . ਕੋਟਨਿਸ ਹਸਪਤਾਲ ਦੇ ਵਫ਼ਦ ਨੇ ਕੀਤੀ ਸ਼ਿਰਕਤ
Ad Position 24