ਕਾਂਗਰਸ, ਅਕਾਲੀ ਤੇ ਭਾਜਪਾ ਨੂੰ ਛੱਡ ਨੌਜਵਾਨਾਂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ
ਲੁਧਿਆਣਾ, 30 ਸਤੰਬਰ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਵਲੋਂ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਅਹਿਮ ਭੂਮਿਕਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ, ਅਕਾਲੀ ਤੇ ਭਾਜਪਾ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਵਿਚ ਸ਼ਾਮਿਲ ਹੋਏ।
ਹ
ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੱਧੂ ਵੱਖ-ਵੱਖ ਪਾਰਟੀਆਂ ਛੱਡ ਕੇ ਆਏ ਨੌਜਵਾਨਾਂ ਨੂੰ ਪਾਰਟੀ ’ਚ ਸ਼ਾਮਿਲ ਕਰਦੇ ਹੋਏ। ਅਜੀਤ ਤਸਵੀਰ
01-10-2026
ਲੁਧਿਆਣਾ, 30 ਸਤੰਬਰ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਵਲੋਂ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਅਹਿਮ ਭੂਮਿਕਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ, ਅਕਾਲੀ ਤੇ ਭਾਜਪਾ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇ ਮਾਲਵਾ ਜ਼ੋਨ ਇੰਚਾਰਜ ਪਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਤੇ ਉਨ੍ਹਾਂ ਦਾ ਸਵਾਗਤ ਕੀਤਾ। ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਪਰਮਿੰਦਰ ਸੰਧੂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸੰਗਠਨ ਦੀ ਤਾਕਤ ਹੁੰਦੇ ਹਨ ਅਤੇ ਯੂਥ ਵਿੰਗ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਹਲਕਾ ਲੋਕ ਸਭਾ ਇੰਚਾਰਜ ਸ਼ਰਨਪਾਲ ਮੱਕੜ, ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇਜਪਾਲ ਗਿੱਲ, ਦਿਹਾਤੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਗਿੱਲ ਤੇ ਹਰਪ੍ਰੀਤ ਸਿੱਧੂ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਪਰਮਿੰਦਰ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਨੌਜਵਾਨਾਂ ਨੂੰ ਇਕ ਮਜ਼ਬੂਤ ਪਲੇਟਫ਼ਾਰਮ ਦੇਣ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਨੌਜਵਾਨਾਂ ਨੂੰ ਸੰਗਠਨ ਨਾਲ ਜੋੜ ਕੇ ਯੂਥ ਵਿੰਗ ਦੀ ਟੀਮ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ।