30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰਾਜ ਪੱਧਰੀ ਦੋ ਰੋਜ਼ਾ ਡੀ. ਏ. ਵੀ. ਖੇਡ ਟੂਰਨਾਮੈਂਟ ਦੀ ਡੀ. ਏ. ਵੀ. ਸਕੂਲ ਪੱਖੋਵਾਲ ਸੜਕ ਵਿਖੇ ਸਮਾਪਤੀ

ਫੁੱਲਾਂਵਾਲ, 30 ਸਤੰਬਰ (ਮਨਜੀਤ ਸਿੰਘ ਦੁੱਗਰੀ)- ਡੀ. ਏ.

Ad Position 21
No active advertisement
ਅਜੀਤ ਡੈਸਕ 01-10-2026
ਫੁੱਲਾਂਵਾਲ, 30 ਸਤੰਬਰ (ਮਨਜੀਤ ਸਿੰਘ ਦੁੱਗਰੀ)- ਡੀ. ਏ. ਵੀ. ਪਬਲਿਕ ਸਕੂਲ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਲੁਧਿਆਣਾ ਵਿਖੇ ਆਰਿਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ, ਪ੍ਰਧਾਨ, ਡੀ. ਏ. ਵੀ. ਪ੍ਰਬੰਧਕ ਕਮੇਟੀ, ਨਵੀਂ ਦਿੱਲੀ ਦੇ ਮਾਣਯੋਗ ਸਰਪ੍ਰਸਤ ਅਤੇ ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਦੀ ਸੁਚੱਜੀ ਅਗਵਾਈ ਹੇਠ ਕਰਵਾਏ ਦੋ ਰੋਜ਼ਾ ਰਾਜ ਪੱਧਰੀ ਡੀ .ਏ. ਵੀ. ਖੇਡ ਟੂਰਨਾਮੈਂਟ ਦੀ ਅੱਜ ਸ਼ਾਨਦਾਰ ਸਮਾਪਤੀ ਹੋਈ। ਇਸ ਦੋ ਰੋਜ਼ਾ ਖੇਡ ਮਹਾਂਕੁੰਭ ਵਿਚ ਪੰਜਾਬ ਦੇ 53 ਡੀ. ਏ. ਵੀ. ਸਕੂਲਾਂ ਤੋਂ ਲਗਪਗ 900 ਉੱਭਰਦੇ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਨੌਜਵਾਨ ਖਿਡਾਰੀਆਂ ਨੇ ਖੋ-ਖੋ, ਮੁੱਕੇਬਾਜ਼ੀ, ਕਰਾਟੇ, ਤਾਈਕਵਾਂਡੋ ਤੇ ਜੂਡੋ ਦੇ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ, ਦ੍ਰਿੜ੍ਹ ਇਰਾਦੇ, ਅਨੁਸ਼ਾਸਨ, ਸਹਿਣਸ਼ਕਤੀ ਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਨੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ, ਨਵੀਆਂ ਦੋਸਤੀਆਂ ਬਣਾਉਣ, ਟੀਮ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਉਤਮਤਾ ਵੱਲ ਵਧਣ ਲਈ ਇਕ ਉਤਸ਼ਾਹਪੂਰਨ ਮੰਚ ਪ੍ਰਦਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਵਚਨਬੱਧਤਾ, ਦ੍ਰਿੜ੍ਹਤਾ ਤੇ ਲਗਨ ਵਰਗੇ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਤਰ੍ਹਾਂ ਦੋ ਰੋਜ਼ਾ ਖੇਡ ਮਹਾਂਕੁੰਭ ਮਾਣ, ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਸੰਪੰਨ ਹੋਇਆ ਤੇ ਆਪਣੇ ਪਿੱਛੇ ਅਭੁੱਲ ਯਾਦਾਂ ਛੱਡ ਗਿਆ।
Ad Position 22
No active advertisement
ਪਿਛਲੀ ਖ਼ਬਰ – ਵਿਸ਼ਵ ਖ਼ੂਨਦਾਨ ਦਿਵਸ ’ਤੇ ਵਿਸ਼ੇਸ਼ : – ਖ਼ੂਨਦਾਨੀਆਂ ਨੇ ਖ਼ੂਨਦਾਨ ਕਰਨ ਲਈ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ ਅਗਲੀ ਖ਼ਬਰ ਬੀ . ਸੀ . ਐਮ . ਆਰੀਆ ਸਕੂਲ ਵਿਖੇ ਬ੍ਰਿਲੀਕੋ ਇੰਸਟੀਚਿਊਟ ਨੇ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ
Ad Position 24