01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਸ਼ਵ ਖ਼ੂਨਦਾਨ ਦਿਵਸ ’ ਤੇ ਐਸ . ਪੀ . ਐਸ . ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 1 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.

Ad Position 21
No active advertisement
ਅਜੀਤ ਡੈਸਕ 02-10-2026
ਲੁਧਿਆਣਾ, 1 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਦੇ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਐਸ.ਪੀ. ਸੰਦੀਪ ਵਡੇਰਾ ਨੇ ਕੀਤਾ। ਇਸ ਮੌਕੇ ਐਸ.ਪੀ. ਵਡੇਰਾ ਨੇ ਕਿਹਾ ਕਿ ਖ਼ੂਨਦਾਨ ਮਹਾਂ ਦਾਨ ਹੈ, ਤੁਹਾਡੇ ਵਲੋਂ ਦਿੱਤਾ ਗਿਆ ਖ਼ੂਨ ਕਈ ਮਰੀਜ਼ਾਂ ਦੀ ਜ਼ਿੰਦਗੀਆਂ ਬਚਾਉਣ ਦੇ ਕੰਮ ਆਉਂਦਾ ਹੈ। ਉਨ੍ਹਾਂ ਨੇ ਐਮ.ਡੀ. ਜੈ ਸਿੰਘ ਸੰਧੂ ਦੀ ਅਗਵਾਈ ’ਚ ਕਰਵਾਏ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੀ.ਓ.ਓ. ਯੋਗਿੰਦਰ ਨਾਥ ਅਵਧਿਆ ਨੇ ਦੱਸਿਆ ਕਿ ਕੈਂਪ ਵਿਚ ਸੈਂਕੜੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ। ਇਸ ਮੌਕੇ ਰਾਜੂ ਸਰਪੰਚ ਤੇ ਸੀ.ਓ.ਓ. ਅਵਧਿਆ ਨੇ ਐਸ.ਪੀ. ਵਡੇਰਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਾ. ਉਰਵਸ਼ੀ ਤੇ ਪੀ.ਆਰ.ਓ. ਲਖਵੀਰ ਬੱਦੋਵਾਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 88 ’ ਚ ਵਿਧਾਇਕ ਬੱਗਾ , ਕੌਂਸਲਰ ਨੀਰਜ ਆਹੂਜਾ , ਅਮਨ ਬੱਗਾ ਦੇ ਨਿਰਦੇਸ਼ਾਂ ’ ਤੇ ਸੀਵਰੇਜ ਜਾਮ ਕੀਤਾ ਦੂਰ ਅਗਲੀ ਖ਼ਬਰ ਫ਼ੈਕਟਰੀਆਂ ਵਿਚੋਂ ਚੋਰੀਆਂ ਕਰਨ ਵਾਲੇ ਤਿੰਨ ਨੌਜਵਾਨ ਕਾਬੂ
Ad Position 24