03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਾਲਵਾ ਖ਼ਾਲਸਾ ਸਕੂਲ ਵਿਖੇ ਗਾਂਧੀ ਜੈਅੰਤੀ ਅਤੇ ਲਾਲ ਬਹਾਦਰ ਸ਼ਾਸਤਰੀ ਜੈਅੰਤੀ ਮੌਕੇ ਕੂੜਾ ਪ੍ਰਬੰਧਨ ਬਾਰੇ ਸੈਮੀਨਾਰ ਕਰਵਾਇਆ

ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ, ਵਿਖੇ ਸਕੂਲ ਦੇ ਐਨ. ਸੀ.

Ad Position 21
No active advertisement
ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ. ਕੈਡਿੰਟਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਕੱਢੀ ਗਈ ਰੈਲੀ ਦਾ ਦ੍ਰਿਸ਼। ਤਸਵੀਰ-ਸੇਵਕ ਸਿੰਘ 03-10-2026
ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ, ਵਿਖੇ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜਯੰਤੀ ਸਬੰਧੀ ਕੂੜਾ ਪ੍ਰਬੰਧਨ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਇਲਾਕਾ ਇੰਸਪੈਕਟਰ ਨੱਥੀ ਰਾਮ ਅਤੇ ਪ੍ਰੋਗਰਾਮ ਕੋਆਰਡੀਨੇਟਰ ਚੰਦਰ ਜੋਤੀ ਨੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਿਵੇਂ ਸੰਭਾਲਣਾ ਅਤੇ ਨਿਪਟਾਰਾ ਕਰਨਾ ਹੈ, ਬਾਰੇ ਵਿਚਾਰ ਪੇਸ਼ ਕੀਤੇ। ਜੋਤੀ ਨੇ ਕੈਡਿਟਾਂ ਅਤੇ ਵਲੰਟੀਅਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਅਗਵਾਈ ਵਿਚ ਆਲੇ-ਦੁਆਲੇ ਦੇ ਇਲਾਕੇ ਵਿਚ ਕੂੜਾ ਪ੍ਰਬੰਧਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਵੀ ਕੱਢੀ ਗਈ। ਇਸ ਮੌਕੇ ਪਰਮਬੀਤ ਸਿੰਘ, ਪ੍ਰਿੰਸੀਪਲ ਕਰਨਜੀਤ ਸਿੰਘ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਬੀ.ਐਡ ਵਿਦਿਆਰਥੀ ਰਾਜਨਜੋਤ ਕੌਰ, ਕਾਜਲ, ਜੈਸਮੀਨ ਕੌਰ ਆਦਿ ਨੇ ਆਪਣੀ ਭੂਮਿਕਾ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਐੱਚ . ਵੀ . ਐੱਮ . ਗਲੋਬਲ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਦੀ ਮੰਗ ਨੂੰ ਪਿਆ ਬੂਰ
Ad Position 24