ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਵਿਖੇ ਡਰਾਇੰਗ ਮੁਕਾਬਲਾ ਕਰਵਾਇਆ
ਡਾਬਾ/ਲੁਹਾਰਾ, 2 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਡਾਬਾ/ਲੁਹਾਰਾ, 2 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ ਮੈਨੇਜਿੰਗ ਡਾਇਰੈਕਟਰ ਬਲਵੀਰ ਸਿੰਘ ਅਤੇ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸਰਾਹਨਾ ਕੀਤੀ।