02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਅੰਤੀ ਮੌਕੇ ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

ਡਾਬਾ/ਲੁਹਾਰਾ, 2 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਵਿਚ ਗਾਂਧੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਸਕੂਲ ਵਿਚ ਪਲੇਅਵੇ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 03-10-2026
ਡਾਬਾ/ਲੁਹਾਰਾ, 2 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਵਿਚ ਗਾਂਧੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਸਕੂਲ ਵਿਚ ਪਲੇਅਵੇ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਸਿਧਾਂਤਾਂ, ਸੱਚ ਅਤੇ ਅਹਿੰਸਾ ਦੇ ਸੰਦੇਸ਼ ਸਬੰਧੀ ਭਾਸ਼ਣ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਗਾਂਧੀ ਜੀ ਦੇ ਆਦਰਸ਼ਾਂ ਅਤੇ ਦੇਸ਼ ਦੀ ਆਜ਼ਾਦੀ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮੁਕਾਬਲੇ ਵਿਚ ਹਿੱਸਾ ਲਿਆ। ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਜੇਤੂ ਐਲਾਨਿਆ ਗਿਆ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਰੋਬਿਨਪ੍ਰੀਤ ਸਿੰਘ ਸਰਾਓ ਵਲੋਂ ਇਨਾਮ ਪ੍ਰਦਾਨ ਕੀਤੇ ਗਏ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਕੇ . ਐਲ . ਗਰਗ ਦੇ ਦਿਹਾਂਤ ’ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਅਗਲੀ ਖ਼ਬਰ ਗੁੰਜੀਤ ਰੁਚੀ ਬਾਵਾ ਦੀ ਅਗਵਾਈ ਹੇਠ ‘ਆਸ-ਅਹਿਸਾਸ’ ਸੰਸਥਾ ਨੇ ਕੀਤਾ ਉਪਰਾਲਾ
Ad Position 24