ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ ’ ਚ ਨਵੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਗੁਰਨਾਮ ਨਗਰ, ਕੈਨੇਡੀਅਨ ਪੂਲ ਨੇੜੇ ਵਾਰਡ ਨੰਬਰ 95 ਵਿਚ ਵੱਖ-ਵੱਖ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਗੁਰਨਾਮ ਨਗਰ, ਕੈਨੇਡੀਅਨ ਪੂਲ ਨੇੜੇ ਵਾਰਡ ਨੰਬਰ 95 ਵਿਚ ਵੱਖ-ਵੱਖ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀਆਂ ਸਹੂਲਤਾਂ ਅਤੇ ਬਿਹਤਰ ਬੁਨਿਆਦੀ ਢਾਂਚੇ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸ ਮੌਕੇ ਵਾਰਡ ਨੰਬਰ 95 ਦੇ ਕੌਂਸਲਰ ਅਸ਼ੋਕ ਕੁਮਾਰ ਅਤੇ ਕੌਂਸਲਰ ਅਮਨ ਬੱਗਾ ਖੁਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ। ਹਲਕਾ ਉਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿਚ ਵੀ ਸੜਕ ਕੁਨੈਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ।