03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪ੍ਰ੍ਰਵਾਸ ਦਾ ਪ੍ਰਵਾਸੀ ਕਹਾਣੀਕਾਰ ‘ਪਰਵੇਜ਼ ਸੰਧੂ’ ਵਿਸ਼ੇਸ਼ ਅੰਕ ’ਤੇ ਕਹਾਣੀ ਸੰਗ੍ਰਹਿ ‘ਕੋਡ ਬਲੂ’ ਪ੍ਰੋ. ਗੁਰਭਜਨ ਗਿੱਲ ਤੇ ਡਾ. ਐਸ.ਪੀ. ਸਿੰਘ ਵਲੋਂ ਲੋਕ ਅਰਪਣ

ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਲੋਂ ਤ੍ਰੈਮਾਸਿਕ ਪੱਤ੍ਰਿਕਾ ਪਰਵਾਸ ਦਾ 49ਵਾਂ ਅਕਤੂਬਰ ਦਸੰਬਰ 2026 ਅੰਕ ਅਤੇ ਪਰਵੇਜ਼ ਸੰਧੂ ਦਾ ਪੁਨਰ ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ਕੋਡ ਬਲੂ” ਨੂੰ ਲੋਕ ਅਰਪਣ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਡਾ. ਤਰਲੋਚਨ ਸਿੰਘ)-ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਲੋਂ ਤ੍ਰੈਮਾਸਿਕ ਪੱਤ੍ਰਿਕਾ ਪਰਵਾਸ ਦਾ 49ਵਾਂ ਅਕਤੂਬਰ ਦਸੰਬਰ 2026 ਅੰਕ ਅਤੇ ਪਰਵੇਜ਼ ਸੰਧੂ ਦਾ ਪੁਨਰ ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ਕੋਡ ਬਲੂ” ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ ਅਕਾਦਮੀ, ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਵਲੋਂ ਕੀਤੀ ਗਈ। ਪ੍ਰੋਗਰਾਮ ਦੇ ਆਰੰਭ ਵਿਚ ਡਾ. ਐਸ.ਪੀ. ਸਿੰਘ ਪ੍ਰਧਾਨ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਸਭ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੇ ਦੱਸਿਆ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪੁਨਰ ਪ੍ਰਕਾਸ਼ਿਤ ਇਸ ਪੱਤ੍ਰਿਕਾ ਦਾ 49ਵਾਂ ਅੰਕ ਪਾਠਕਾਂ ਦੇ ਸਨਮੁੱਖ ਪੇਸ਼ ਕਰਦਿਆਂ ਉਨ੍ਹਾਂ ਨੂੰ ਅਥਾਹ ਖ਼ੁਸ਼ੀ ਹੈ। ਉਨ੍ਹਾਂ ਨੇ ਪਰਵੇਜ਼ ਸੰਧੂ ਦੇ ਸਿਰਜਣਾ ਸਫ਼ਰ ਬਾਰੇ ਪਾਠਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਇਸ ਪੱਤ੍ਰਿਕਾ ਵਿਚ ਸ਼ਾਮਿਲ ਰਚਨਾਵਾਂ ਬਾਰੇ ਵੀ ਦੱਸਿਆ। ਪ੍ਰੋ. ਗੁਰਭਜਨ ਗਿੱਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਡਾ. ਐਸ.ਪੀ. ਸਿੰਘ ਨੇ ਪਰਵਾਸ ਪੱਤ੍ਰਿਕਾ ਦੀ ਸ਼ੁਰੂਆਤ ਕੀਤੀ, ਜੋ ਹੁਣ ਤੱਕ ਸਫਲਤਾਪੂਰਵਕ ਚੱਲ ਰਿਹਾ ਹੈ, ਜਿਸ ਵਿਚ ਪਰਵਾਸੀ ਸਾਹਿਤ, ਜੀਵਨ ਦੇ ਸਰੋਕਾਰਾਂ ਤੇ ਵਿਹਾਰਾਂ ਬਾਰੇ ਚਰਚਾ ਹੁੰਦੀ ਹੈ। ਇਸ ਪਰਚੇ ਵਿਚ ਪਰਵਾਸ ਦੀਆਂ ਸਮੱਸਿਆਵਾਂ ਬਾਰੇ ਚਰਚਾ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪਰਵੇਜ਼ ਸੰਧੂ ਬਾਰੇ ਗੱਲ ਕਰਦਿਆਂ ਕਿਹਾ ਕਿ ਪਰਵੇਜ਼ ਸੰਧੂ ਆਪਣੀਆਂ ਕਹਾਣੀਆਂ ਵਿਚ ਪੀੜਾਂ ਦਾ ਰੁਦਨ ਨਹੀਂ ਕਰਦੀ ਸਗੋਂ ਉਨ੍ਹਾਂ ਨੂੰ ਬੁਣਦੀ ਤੇ ਕੱਤਦੀ ਹੈ। ਡਾ. ਤੇਜਿੰਦਰ ਕੌਰ ਨੇ ਇਸ ਪੱਤ੍ਰਿਕਾ ਦੀਆਂ ਰਚਨਾਵਾਂ ਬਾਰੇ ਚਰਚਾ ਕੀਤੀ। ਕਾਲਜ ਪ੍ਰਿੰਸੀਪ ਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਰਸਮੀ ਤੌਰ ’ਤੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ, ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਹਰਦੀਪ ਸਿੰਘ ਮੈਂਬਰ, ਡਾ. ਹਰਪ੍ਰੀਤ ਸਿੰਘ ਦੂਆ, ਪ੍ਰੋ. ਸ਼ਰਨਜੀਤ ਕੌਰ, ਡਾ. ਗੁਰਇਕਬਾਲ ਸਿੰਘ, ਗੁਰਪ੍ਰੀਤ ਸਿੰਘ ਭਾਟੀਆ, ਪੰਜਾਬੀ ਸ਼ਾਇਰ ਤ੍ਰੈਲੋਚਨ ਲੋਚੀ, ਡਾ.ਗੁਰਚਰਨ ਕੌਰ ਕੋਚਰ, ਬਲਵਿੰਦਰ ਸਿੰਘ ਬੋਪਾਰਾਏ, ਰਾਜਿੰਦਰ ਸਿੰਘ ਸੰਧੂ ਤੇ ਸਮੂਹ ਸਟਾਫ਼ ਹਾਜ਼ਰ ਸੀ। ਪ੍ਰੋਗਰਾਮ ਦਾ ਸੰਚਾਲਨ ਡਾ. ਹਰਮਨਪ੍ਰੀਤ ਸਿੰਘ ਗਰਚਾ ਵਲੋਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ . ਰਣਜੀਤ ਨੇ ਏ ਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 60 ਸਾਲਾ ਮਹਿਲਾ ਦੇ ਬਦਲ... ਅਗਲੀ ਖ਼ਬਰ ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ ’ ਚ ਨਵੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
Ad Position 24