ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਮਨਾਇਆ ਸਾਲਾਨਾ ਖੇਡ ਦਿਵਸ
ਫੁੱਲਾਂਵਾਲ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਸ਼ਾਨਦਾਰ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਸਮੁੱਚੇ ਸਟਾਫ਼ ਵਲੋਂ ਖੁੱਲ੍ਹੇ ਅਸਮਾਨ ਵਿਚ ਗੁਬਾਰੇ ਛੱਡ ਕੇ ਕੀਤੀ ਗਈ। ਇਸ ਮੌਕੇ ਸ਼ਾਈਨਿੰਗ ਲਿਟਲ ਸਟਾਰਜ਼ ਸਕੂਲ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਸਤਵੀਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।
ਅ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗਾ-ਸ਼ਿਵਾਲਿਕ
05-10-2026
ਫੁੱਲਾਂਵਾਲ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਸ਼ਾਨਦਾਰ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਸਮੁੱਚੇ ਸਟਾਫ਼ ਵਲੋਂ ਖੁੱਲ੍ਹੇ ਅਸਮਾਨ ਵਿਚ ਗੁਬਾਰੇ ਛੱਡ ਕੇ ਕੀਤੀ ਗਈ। ਇਸ ਮੌਕੇ ਸ਼ਾਈਨਿੰਗ ਲਿਟਲ ਸਟਾਰਜ਼ ਸਕੂਲ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਸਤਵੀਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਖੇਡ ਦਿਵਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ-ਪਾਸਟ ਕੀਤਾ ਗਿਆ ਅਤੇ ਖੇਡਾਂ ਦੇ ਨਿਯਮਾਂ ਦੀ ਪਾਲਨਾ ਕਰਨ ਸਬੰਧੀ ਸਹੁੰ ਚੁੱਕੀ ਗਈ। ਇਸ ਮੌਕੇ 100 ਮੀਟਰ ਦੌੜ, 200 ਮੀਟਰ ਦੌੜ, ਮਟਕਾ ਦੌੜ, ਫਰਾਗ ਰੇਸ, ਥ੍ਰੀ-ਲੇਗ ਰੇਸ, ਸੈਕ ਰੇਸ ਅਤੇ ਰੱਸਾਕਸ਼ੀ ਦੀਆਂ ਖੇਡਾਂ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਭਵਿੱਖ ਵਿਚ ਵੀ ਖੇਡਾਂ ਪ੍ਰਤੀ ਇਸੇ ਤਰ੍ਹਾਂ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਾਲਾਨਾ ਖੇਡ ਦਿਵਸ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।