ਜੇਲ੍ਹ ਵਿਚ ਬੰਦੀਆਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਜੇਲ੍ਹ ਵਿਚ ਬੰਦੀਆਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਬਟਾਲਾ ਦੇ ਰਹਿਣ ਵਾਲੇ ਜਾਈਨ ਮਸੀਹ ਅਤੇ ਨਿਊ ਜਨਤਾ ਨਗਰ ਲੁਧਿਆਣਾ ਦੇ ਰਹਿਣ ਵਾਲੇ ਸਾਹਿਲ ਮਲਿਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਜੇਲ੍ਹ ਵਿਚ ਬੰਦੀਆਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਬਟਾਲਾ ਦੇ ਰਹਿਣ ਵਾਲੇ ਜਾਈਨ ਮਸੀਹ ਅਤੇ ਨਿਊ ਜਨਤਾ ਨਗਰ ਲੁਧਿਆਣਾ ਦੇ ਰਹਿਣ ਵਾਲੇ ਸਾਹਿਲ ਮਲਿਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਜੇਲ੍ਹ ਦੀ ਦੀਵਾਰ ਰਾਹੀਂ ਬੰਦੀਆਂ ਲਈ ਮੋਬਾਈਲ ਅਤੇ ਨਸ਼ੀਲੇ ਪਦਾਰਥ ਸੁੱਟਦੇ ਸਨ। ਪੁਲਿਸ ਜੇਲ੍ਹ ਅਧਿਕਾਰੀਆਂ ਵਲੋਂ ਜਦੋਂ ਬੀਤੇ ਦਿਨ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਥੇ ਦੀਵਾਰ ਨੇੜਿਓਂ 12 ਮੋਬਾਈਲ, 8 ਡਾਟਾ ਕੇਬਲ, ਜਰਦਾ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਜਾਂਚ ਦੌਰਾਨ ਉਕਤ ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਨਾਮਜ਼ਦ ਕਰ ਲਿਆ ਤੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।