05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਸਿਆਸੀ ਹੁਲਾਰਾ, ਮਨਿੰਦਰ ਬੱਗਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸਾਥੀ ਅਕਾਲੀ ਦਲ ’ਚ ਸ਼ਾਮਿਲ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਸਮਾਜ ਸੇਵਕ ਮਨਿੰਦਰ ਬੱਗਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 21
No active advertisement
ਅਭਿਸ਼ੇਕ ਪਿਤਾ-ਤੁਲਸੀ ਦਾਸ ਮਾਤਾ-ਰਾਮ ਸਖੀ ਮੇਨ ਮਾਰਕਿਟ, ਸ਼ੇਰਪੁਰ, ਲੁਧਿਆਣਾ 05-10-2026
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਸਮਾਜ ਸੇਵਕ ਮਨਿੰਦਰ ਬੱਗਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਸਾਥੀਆਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹਰ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਤੇ ਲੋੜਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀ ਅਕਾਲੀ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਮਿਲੇਗਾ। ਇਸ ਮੌਕੇ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਨਕਲਾਬ ਦੇ ਨਾਅਰੇ ਲਾ ਕੇ ਪੰਜਾਬ ਦੇ ਲੋਕਾਂ ਦੇ ਮਨਾਂ ਵਿਚ ਬਦਲਾਅ ਦੀਆਂ ਵੱਡੀਆਂ ਉਮੀਦਾਂ ਜਗਾਈਆਂ ਸਨ, ਪਰ ਸਰਕਾਰ ਦੀ ਕਾਰਗੁਜ਼ਾਰੀ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਇਨਕਲਾਬੀ ਵਿਚਾਰਾਂ ਦਾ ਨਾਅਰਾ ਲਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਸੁਪਨੇ ਦਿਖਾਏ ਗਏ, ਪਰ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਅੱਜ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਨਿਜਾਤ ਪਾਉਣ ਅਤੇ ਪੰਜਾਬ ਦੇ ਹਿਤਾਂ ਦੀ ਪਹਿਰੇਦਾਰੀ ਕਰਨ ਵਾਲੇ ਸਹੀ ਸਿਆਸੀ ਮੰਚ ਦੀ ਭਾਲ ਵਿਚ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸੂਬੇ ਨੂੰ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੀ ਰਾਹ ‘ਤੇ ਲਿਆਉਣ ਦੀ ਸਮਰੱਥਾ ਰੱਖਦਾ ਹੈ। ਮਨਿੰਦਰ ਬੱਗਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਅਨੁਰਾਗ ਵਰਮਾ, ਮਨੀ ਸ਼ਰਮਾ, ਧਰਮਿੰਦਰ ਸਿੰਘ, ਹੈਪੀ ਜਨੋਤਰਾ, ਬੋਨੀ, ਮਨੀਸ਼ ਗੁਪਤਾ ਮੰਨੂ, ਨਿੱਕੂ ਯਾਦਵ, ਰੋਸ਼ਨ, ਅਨੀਸ਼ ਗੁਪਤਾ, ਸੌਰਭ, ਰਾਹੁਲ, ਟੋਨੀ, ਅਸ਼ੋਕ ਯਾਦਵ, ਦਿਲਪ੍ਰੀਤ, ਬਿੱਟਕੋ ਜੀ, ਪ੍ਰਿੰਸ, ਸੰਚਿਤ, ਦੀਪਾਂਸ਼ੂ, ਜੋਸ਼ੀ, ਗੋਲੂ, ਕਿਰਨ ਜਨੋਤਰਾ, ਮਿੰਟ, ਅਸ਼ੋਕ ਸ਼ਰਮਾ, ਰਿੰਪੀ ਅਤੇ ਸੋਹਿਤ ਸਮੇਤ ਹੋਰ ਸਾਥੀ ਸ਼ਾਮਿਲ ਹਨ। ਇਸ ਸ਼ਮੂਲੀਅਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਪੰਜਾਬ ਦੀ ਸਿਆਸਤ ਵਿਚ ਪਾਰਟੀ ਦੇ ਵਧ ਰਹੇ ਆਧਾਰ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਦੇ ਨਾਲ ਹਰਿਆਲੀ ਦਾ ਸੁਨੇਹਾ , ਕੋਚਰ ਮਾਰਕੀਟ ’ ਚ 45 ਬੂਟੇ ਲਗਾਏ ਅਗਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨ ਕਾਬੂ
Ad Position 24