ਅਕਾਲੀ ਦਲ (ਬ) ਖ਼ਿਲਾਫ਼ ਚੱਲ ਰਹੇ ਝੂਠੇ ਭੰਡੀ ਪ੍ਰਚਾਰ ਨੂੰ ਸੂਬਾ ਵਾਸੀ ਚੰਗੀ ਤਰ੍ਹਾਂ ਸਮਝ ਚੁੱਕੇ ਹਨ-ਸਿੰਮਕ, ਸੋਹਲ
ਆਲਮਗੀਰ, 4 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਕਿਹਾ ਕਿ ਸੂਬਾ ਪੰਜਾਬ ਦੇ ਹੱਕਾਂ ਅਤੇ ਹਿਤਾਂ ਦੀ ਰਖਵਾਲੀ ਲਈ ਡਟ ਕੇ ਖੜੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਖ਼ਿਲਾਫ਼ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਝੂਠੇ ਭੰਡੀ ਪ੍ਰਚਾਰ ਤੋਂ ਸੂਬੇ ਦੇ ਸੂਝਵਾਨ ਵੋਟਰ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਕਿ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੱਤਾ ਤੋਂ ਬਾਹਰ ਰੱਖਣ ਲਈ ਲਗਾਤਾਰ ਦੂਸ਼ਣਬਾਜ਼ੀ ਕਰਕੇ ਸੂਬਾ ਵਾਸੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸੂਬੇ ਦੇ ਸੂਝਵਾਨ ਵੋਟਰ ਇਸ ਵਾਰ ਕਿਸੇ ਵੀ ਵਿਰੋਧੀ ਸਿਆਸੀ ਪਾਰਟੀ ਦੇ ਝਾਂਸੇ ਵਿਚ ਨਾ ਆਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਹੁਮਤ ਦੇ ਕੇ ਪੰਜਾਬ ਦੀ ਸੱਤਾ ਸੌਂਪਣਗੇ। ਇੰਚਾਰਜ ਸਿੰਮਕ ਸਥਾਨਕ ਬਚਿੱਤਰ ਨਗਰ ਸਥਿਤ ਅਕਾਲੀ ਦਲ (ਬ) ਬੀ.
ਆਲਮਗੀਰ, 4 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਕਿਹਾ ਕਿ ਸੂਬਾ ਪੰਜਾਬ ਦੇ ਹੱਕਾਂ ਅਤੇ ਹਿਤਾਂ ਦੀ ਰਖਵਾਲੀ ਲਈ ਡਟ ਕੇ ਖੜੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਖ਼ਿਲਾਫ਼ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਝੂਠੇ ਭੰਡੀ ਪ੍ਰਚਾਰ ਤੋਂ ਸੂਬੇ ਦੇ ਸੂਝਵਾਨ ਵੋਟਰ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਕਿ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੱਤਾ ਤੋਂ ਬਾਹਰ ਰੱਖਣ ਲਈ ਲਗਾਤਾਰ ਦੂਸ਼ਣਬਾਜ਼ੀ ਕਰਕੇ ਸੂਬਾ ਵਾਸੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸੂਬੇ ਦੇ ਸੂਝਵਾਨ ਵੋਟਰ ਇਸ ਵਾਰ ਕਿਸੇ ਵੀ ਵਿਰੋਧੀ ਸਿਆਸੀ ਪਾਰਟੀ ਦੇ ਝਾਂਸੇ ਵਿਚ ਨਾ ਆਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਹੁਮਤ ਦੇ ਕੇ ਪੰਜਾਬ ਦੀ ਸੱਤਾ ਸੌਂਪਣਗੇ। ਇੰਚਾਰਜ ਸਿੰਮਕ ਸਥਾਨਕ ਬਚਿੱਤਰ ਨਗਰ ਸਥਿਤ ਅਕਾਲੀ ਦਲ (ਬ) ਬੀ.ਸੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਸੋਹਲ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨੇ ਬਦਲਾਓ ਦੇ ਨਾਂ ’ਤੇ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪ ਕੇ ਦੇਖ ਲਿਆ ਹੈ ਕਿ ਸੂਬਾ ਪੰਜਾਬ ਵਿਕਾਸ ਪੱਖੋਂ 50 ਸਾਲ ਪਿੱਛੇ ਚਲਾ ਗਿਆ ਹੈ, ਕਿਉਂਕਿ ਉਕਤ ਪਾਰਟੀ ਦੀ ਹਾਈ ਕਮਾਂਡ ਨੇ ਸੂਬਾ ਪੰਜਾਬ ਦਾ ਸਰਮਾਇਆ ਲੁੱਟ ਕੇ ਆਪਣੇ ਘਰ ਭਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ, ਜਦਕਿ ਹੁਣ ਇਕ ਹੋਰ ਨਵੀਂ ਪਾਰਟੀ ਸੂਬਾ ਵਾਸੀਆਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀ ਸੂਬੇ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਵਿੱਕੀ ਸੋਹਲ ਨੇ ਆਈ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਹਲਕਾ ਗਿੱਲ ਤੋਂ ਪਾਰਟੀ ਦੀ ਜਿੱਤ ਲਈ ਦਿਨ ਰਾਤ ਸਖ਼ਤ ਮਿਹਨਤ ਕਰਦਿਆਂ ਹਲਕਾ ਵਾਸੀਆਂ ਨੂੰ ਪ੍ਰੇਰਿਤ ਕਰਕੇ ਪਾਰਟੀ ਨਾਲ ਜੋੜਨਗੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਪੰਜਾਬ ਅੰਦਰ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਸਰਕਾਰ ਦਾ ਗਠਨ ਕੀਤਾ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਇਲਾਕਾ ਵਾਸੀ ਅਤੇ ਅਹੁਦੇਦਾਰ ਹਾਜ਼ਰ ਸਨ।