ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਗੁਰੂ ਰਾਮਦਾਸ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਦੀ ਲੋੜ-ਭੁਪਿੰਦਰ ਸਿੰਘ
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਵਲੋਂ ਉਚਾਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦੇਂਦੇ ਹਨ, ਜਿਸ ਦੇ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ ਨੂੰ ਆਪਣਾ ਸ਼ਰਧਾ ਤੇ ਸਤਿਕਾਰ ਅਰਪਿਤ ਕਰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਵਲੋਂ ਉਚਾਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦੇਂਦੇ ਹਨ, ਜਿਸ ਦੇ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ ਨੂੰ ਆਪਣਾ ਸ਼ਰਧਾ ਤੇ ਸਤਿਕਾਰ ਅਰਪਿਤ ਕਰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸਬੰਧੀ ਫ਼ਲਸਫ਼ੇ ਉਪਰ ਚਾਨਣਾ ਪਾਉਂਦਿਆਂ ਕਿਹਾ ਕਿ ਸੋਢੀ ਸੁਲਤਾਨ ਸ਼੍ਰੀ ਗੁਰੂ ਰਾਮਦਾਸ ਜੀ ਅਜਿਹੀ ਮਹਾਨ ਉਪਦੇਸ਼ਾਤਮਿਕ ਰੱਬੀ ਜੋਤ ਹੋਏ ਹਨ, ਜਿਨ੍ਹਾਂ ਦਾ ਮੁੱਖ ਸਿਧਾਂਤ ਪ੍ਰਭੂ ਪ੍ਰੇਮ ਦੁਆਰਾ ਮਾਨਵੀ ਸ਼ਖ਼ਸੀਅਤ ਨੂੰ ਸਭ ਪਾਸਿਉਂ ਪ੍ਰਫੁੱਲਿਤ ਕਰਕੇ ਉਸ ਨੂੰ ਪ੍ਰਭੂ ਭਗਤੀ ਨਾਲ ਜੋੜਨਾ ਸੀ। ਇਸੇ ਨਿਸ਼ਚੇ ਵਾਲੀ ਸੋਚ ਨੂੰ ਮੁੱਖ ਰੱਖਦਿਆਂ ਉਨ੍ਹਾਂ ਸਰਬ ਸਾਂਝੇ ਅਧਿਆਤਮਿਕਤਾ ਤੇ ਰੂਹਾਨੀਅਤ ਦੇ ਪ੍ਰਤੀਕ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਯੁਗੇਸ਼ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ , ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।