ਨਾਲੇ ਦਾ ਪਾਣੀ ਗਲੀਆਂ ’ਚ ਭਰਨ ’ਤੇ ਭੜਕੇ ਢੋਕਾ ਮੁਹੱਲਾ ਤੇ ਕਸ਼ਮੀਰ ਨਗਰ ਦੇ ਲੋਕ
ਕੌਂਸਲਰ ਅਰੁਣ ਸ਼ਰਮਾ ਵਲੋਂ ਜ਼ੋਨ ਬੀ ’ਚ ਰੋਸ ਧਰਨਾ
ਲੁਧਿਆਣਾ, 5 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਵਾਰਡ ਨੰਬਰ 82 ਦੇ ਢੋਕਾ ਮੁਹੱਲਾ ਤੇ ਕਸ਼ਮੀਰ ਨਗਰ ਵਿਚ ਨਾਲੇ ਦਾ ਪਾਣੀ ਓਵਰਫ਼ਲੋਅ ਹੋ ਕੇ ਗਲੀਆਂ ਵਿਚ ਆਉਣ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਰੋਸ ਦੇਖਣ ਨੂੰ ਮਿਲਿਆ। ਇਸ ਮਾਮਲੇ ਦੇ ਵਿਰੋਧ ਵਿਚ ਵਾਰਡ ਨੰਬਰ 82 ਦੇ ਕੌਂਸਲਰ ਅਰੁਣ ਸ਼ਰਮਾ ਵਲੋਂ ਇਲਾਕਾ ਵਾਸੀਆਂ ਨਾਲ ਮਿਲ ਕੇ ਨਗਰ ਨਿਗਮ ਦੇ ਜ਼ੋਨ ਬੀ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ।
ਰ
ਰੋਸ ਧਰਨੇ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਨਾਲੇ ਦੇ ਓਵਰਫ਼ਲੋਅ ਹੋਣ ਦੀਆਂ ਸਮੱਸਿਆ ਬਾਰੇ ਜਾਣੂ ਕਰਵਾਉਂਦੇ ਹੋਏ ਕੌਂਸਲਰ ਅਰੁਣ ਸ਼ਰਮਾ। ਤਸਵੀਰ-ਸੇਵਕ ਸਿੰਘ
06-10-2026
ਲੁਧਿਆਣਾ, 5 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਵਾਰਡ ਨੰਬਰ 82 ਦੇ ਢੋਕਾ ਮੁਹੱਲਾ ਤੇ ਕਸ਼ਮੀਰ ਨਗਰ ਵਿਚ ਨਾਲੇ ਦਾ ਪਾਣੀ ਓਵਰਫ਼ਲੋਅ ਹੋ ਕੇ ਗਲੀਆਂ ਵਿਚ ਆਉਣ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਰੋਸ ਦੇਖਣ ਨੂੰ ਮਿਲਿਆ। ਇਸ ਮਾਮਲੇ ਦੇ ਵਿਰੋਧ ਵਿਚ ਵਾਰਡ ਨੰਬਰ 82 ਦੇ ਕੌਂਸਲਰ ਅਰੁਣ ਸ਼ਰਮਾ ਵਲੋਂ ਇਲਾਕਾ ਵਾਸੀਆਂ ਨਾਲ ਮਿਲ ਕੇ ਨਗਰ ਨਿਗਮ ਦੇ ਜ਼ੋਨ ਬੀ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ। ਧਰਨੇ ਦੌਰਾਨ ਕੌਂਸਲਰ ਅਰੁਣ ਸ਼ਰਮਾ ਨੇ ਕਿਹਾ ਕਿ ਢੋਕਾ ਮੁਹੱਲੇ ਤੇ ਕਸ਼ਮੀਰ ਨਗਰ ਵਿਚ ਨਾਲੇ ਦਾ ਪਾਣੀ ਓਵਰਫ਼ਲੋਅ ਹੋਣ ਕਾਰਨ ਗਲੀਆਂ ਵਿਚ ਖੜ੍ਹਾ ਰਹਿੰਦਾ ਹੈ। ਉਨ੍ਹਾਂ ਮੁਤਾਬਿਕ ਇਸ ਕਾਰਨ ਇਲਾਕਾ ਨਿਵਾਸੀਆਂ ਨੂੰ ਰੋਜ਼ਾਨਾ ਆਉਣ ਜਾਣ ਸਮੇਤ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਰੁਣ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿਚ ਨਾਲੇ ਦੇ ਉਪਰ ਬੰਨ੍ਹ ਲਗਾਇਆ ਗਿਆ ਹੈ ਅਤੇ ਪਾਣੀ ਨੂੰ ਮੋਟਰਾਂ ਰਾਹੀਂ ਕੱਢਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਟਰਾਂ ਦੇ ਵਾਰ-ਵਾਰ ਖ਼ਰਾਬ ਹੋਣ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੁੰਦੀ ਹੈ ਅਤੇ ਇਸ ਦੇ ਨਤੀਜੇ ਵਜੋਂ ਨਾਲੇ ਦਾ ਪਾਣੀ ਓਵਰਫ਼ਲੋਅ ਹੋ ਕੇ ਗਲੀਆਂ ਵਿਚ ਖੜ੍ਹਾ ਹੋ ਜਾਂਦਾ ਹੈ। ਕੌਂਸਲਰ ਅਰੁਣ ਸ਼ਰਮਾ ਨੇ ਕਿਹਾ ਕਿ ਨਾਲੇ ਵਿਚ ਪਾਣੀ ਤਾਂ ਆ ਰਿਹਾ ਹੈ, ਪਰ ਇਸ ਦੀ ਨਿਕਾਸੀ ਲਈ ਢੁਕਵਾਂ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਨਾ ਹੋਣ ਕਾਰਨ ਸਮੱਸਿਆ ਮੁੜ ਪੈਦਾ ਹੋ ਜਾਂਦੀ ਹੈ। ਇਸ ਮੌਕੇ ਸ਼ਰਮਾ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਢੋਕਾ ਮੁਹੱਲੇ ਤੇ ਕਸ਼ਮੀਰ ਨਗਰ ਦੀ ਪਾਣੀ ਦੀ ਨਿਕਾਸੀ ਨਾਲ ਜੁੜੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ।