06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਜਾਏਗਾ - ਮੱਕੜ , ਖ਼ਾਲਸਾ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਨਾਲ ਆਯੋਜਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਇੰਦਰਜੀਤ ਸਿੰਘ ਮੱਕੜ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਤੇ ਗੁਰਮੀਤ ਸਮਾਗਮ ਦੇ ਮੁੱਖ ਪ੍ਰਬੰਧਕ ਹਰਪਾਲ ਸਿੰਘ ਖਾਲਸਾ ਨੇ ਸਾਂਝੇ ਤੌਰ ’ਤੇ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ ਕਰਨ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਨਾਲ ਆਯੋਜਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਇੰਦਰਜੀਤ ਸਿੰਘ ਮੱਕੜ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਤੇ ਗੁਰਮੀਤ ਸਮਾਗਮ ਦੇ ਮੁੱਖ ਪ੍ਰਬੰਧਕ ਹਰਪਾਲ ਸਿੰਘ ਖਾਲਸਾ ਨੇ ਸਾਂਝੇ ਤੌਰ ’ਤੇ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ ਕਰਨ ਮੌਕੇ ਕੀਤਾ। ਇਸ ਦੌਰਾਨ ਇੰਦਰਜੀਤ ਸਿੰਘ ਮੱਕੜ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ 14 ਤੇ 15 ਅਕਤੂਬਰ ਨੂੰ ਆਯੋਜਿਤ ਹੋਣ ਵਾਲੇ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਜਿਨ੍ਹਾਂ ਵਿਚ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ ਤੇ ਭਾਈ ਸੰਜਮਪ੍ਰੀਤ ਸਿੰਘ ਆਪਣੇ ਜਥਿਆਂ ਸਮੇਤ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਉਥੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਸੰਤ ਬਾਬਾ ਅਮਰਜੀਤ ਸਿੰਘ ਭੋਲਾ (ਨਾਨਕਸਰ ਸਿੰਘੜਾ) ਗੁਰਮਤਿ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਨਗੇ। ਗੁਰਮੀਤ ਸਮਾਗਮ ਦੇ ਮੁੱਖ ਪ੍ਰਬੰਧਕ ਹਰਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਅੰਦਰ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਪ੍ਰਸਿੱਧ ਸਿੱਖ ਵਿਦਵਾਨ ਭਾਈ ਭਗਵਾਨ ਸਿੰਘ ਜੌਹਲ ਸਮੇਤ ਕਈ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਆਪਣੀਆਂ ਹਾਜ਼ਰੀਆਂ ਭਰਨਗੀਆਂ। ਇਸ ਮੌਕੇ ਰਜਿੰਦਰ ਸਿੰਘ ਡੰਗ, ਇੰਦਰਬੀਰ ਸਿੰਘ ਬੱਤਰਾ, ਹਰਵਿੰਦਰ ਸਿੰਘ ਕੋਹਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀ ਫ਼ੋਟੋ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨੌਜਵਾਨ ਕਾਬੂ
Ad Position 24