ਵੱਖ - ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਕੀਤੀ ਛਾਪਾਮਾਰੀ ਦੌਰਾਨ ਪੁਲਿਸ ਨੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਮੁਹੰਮਦ ਗ਼ੁਲਾਮ ਵਾਸੀ ਬਾਲ ਸਿੰਘ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਕੀਤੀ ਛਾਪਾਮਾਰੀ ਦੌਰਾਨ ਪੁਲਿਸ ਨੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਮੁਹੰਮਦ ਗ਼ੁਲਾਮ ਵਾਸੀ ਬਾਲ ਸਿੰਘ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਵਰੁਨ ਵਾਸੀ ਘਾਟੀ ਮੁਹੱਲਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਵੀ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਕਿਲ੍ਹਾ ਮੁਹੱਲਾ ਨੇੜਿਓਂ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਸੰਜੇ ਦੱਤ ਵਾਸੀ ਭਾਮੀਆਂ ਖ਼ੁਰਦ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਰੋਸ਼ਨ ਕੁਮਾਰ ਵਾਸੀ ਢੰਡਾਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਦੋ ਗ੍ਰਾਮ ਹੈਰਾਨ ਬਰਾਮਦ ਕੀਤੀ ਹੈ। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸ਼ਿਵਮ ਵਾਸੀ ਅੰਬੇਦਕਰ ਕਾਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਹਨਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।