ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਹਥਿਆਰਬੰਦ ਹਮਲਾਵਰ 70 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕੱਕਾ ਸੜਕ ’ਤੇ ਹਥਿਆਰਬੰਦ ਨੌਜਵਾਨ ਇਕ ਮੋਟਰਸਾਈਕਲ ਸਵਾਰ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ 70 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਜਗੀਰਪੁਰ ਰੋਡ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਦੀ ਸ਼ਿਕਾਇਤ ’ਤੇ ਵਿਵੇਕ ਸੋਨੂ ਮਿਸ਼ਰਾ ਸਬਰ ਅੰਸਾਰੀ ਰੋਹਨ ਅਤੇ ਉਸ ਦੇ ਅੱਠ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕੱਕਾ ਸੜਕ ’ਤੇ ਹਥਿਆਰਬੰਦ ਨੌਜਵਾਨ ਇਕ ਮੋਟਰਸਾਈਕਲ ਸਵਾਰ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ 70 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਜਗੀਰਪੁਰ ਰੋਡ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਦੀ ਸ਼ਿਕਾਇਤ ’ਤੇ ਵਿਵੇਕ ਸੋਨੂ ਮਿਸ਼ਰਾ ਸਬਰ ਅੰਸਾਰੀ ਰੋਹਨ ਅਤੇ ਉਸ ਦੇ ਅੱਠ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਰਸਤੇ ਵਿਚ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ। ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ ਨਕਦੀ ਦੀ ਮੰਗ ਕੀਤੀ ਗਈ, ਜਦੋਂ ਉਸ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਨੌਜਵਾਨਾਂ ਵਲੋਂ ਉਸ ’ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਪਾਸੋਂ 70 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਨਾਜਾਇਜ਼ ਸ਼ਰਾਬ ਸਮੇਤ ਕਾਬੂ ਪੁਲਿਸ ਨੇ ਮਨਦੀਪ ਰਾਣਾ ਵਾਸੀ ਨਿਊ ਕੁੰਦਨਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਅੱਠ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਗਿਰਜਾ ਘਰ ਨੇੜਿਉਂ ਕਾਬੂ ਕੀਤਾ ਹੈ। ਟੈਂਪੂ ਚੋਰੀ ਸਥਾਨਕ ਗਿੱਲ ਨਹਿਰ ਪੁਲ ਤੋਂ ਚੋਰਾਂ ਵਲੋਂ ਵਿਜੇ ਕੁਮਾਰ ਦਾ ਟੈਂਪੂ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣਾ ਟੈਂਪੂ ਗਿੱਲ ਨਹਿਰ ਪੁਲ ਨੇੜੇ ਖੜ੍ਹਾ ਕੀਤਾ ਸੀ, ਜਿਸ ਨੂੰ ਕਿ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ। ਨਸ਼ੀਲੀਆਂ ਗੋਲੀਆਂ ਬਰਾਮਦ ਪੁਲਿਸ ਨੇ ਸੋਨੂ ਕੁਮਾਰ ਵਾਸੀ ਜਸਪਾਲ ਬਾਂਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 28 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਭੈਣ ਦੀ ਕੁੱਟਮਾਰ ਪੁਲਿਸ ਨੇ ਬਲਵਿੰਦਰ ਕੌਰ ਵਾਸੀ ਖਜੂਰ ਚੌਕ ਦੀ ਸ਼ਿਕਾਇਤ ’ਤੇ ਗੁਰਨਾਮ ਜੱਗੂ ਬੰਟੀ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਭਰਾ ਗੁਰਨਾਮ ਸਿੰਘ ਆਪਣੇ ਸਾਥੀਆਂ ਨਾਲ ਉਸ ਦੇ ਘਰ ਦਾਖਲ ਹੋਇਆ ਅਤੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਕੇ ਫ਼ਰਾਰ ਹੋ ਗਿਆ। ਉਸ ਨੇ ਦੱਸਿਆ ਕਿ ਉਸ ਦੇ ਭਰਾ ਨਾਲ ਉਸ ਦਾ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਅਦਾਲਤ ਵਿਚ ਕੇਸ ਚੱਲ ਰਿਹਾ ਹੈ। ਉਸ ਦਾ ਭਰਾ ਹੁਣ ਉਸ ਨੂੰ ਕੇਸ ਵਾਪਸ ਲੈਣ ਲਈ ਦਬਾਅ ਪਾ ਰਿਹਾ ਸੀ, ਜਦੋਂ ਉਸ ਨੇ ਮਨਾ ਕੀਤਾ ਤਾਂ ਕਥਿਤ ਦੋਸ਼ੀ ਨੇ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।