05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਘਰ ਬਣੇ ਟਿਊਸ਼ਨ ਸੈਂਟਰ, ਗਲੀਆਂ ਬਣੀਆਂ ਪਾਰਕਿੰਗ ਲੁਧਿਆਣਾ ’ਚ ਰਿਹਾਇਸ਼ੀ ਇਲਾਕਿਆਂ ਦਾ ਵਪਾਰੀਕਰਨ ਬੇਲਗਾਮ, ਸੜਕਾਂ ’ਤੇ ਦੋਪਹੀਆ ਵਾਹਨਾਂ ਦੀ ਭਰਮਾਰ

ਲੁਧਿਆਣਾ, 5 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਰਿਹਾਇਸ਼ੀ ਇਲਾਕਿਆਂ ਵਿਚ ਰਿਹਾਇਸ਼ੀ ਜਾਇਦਾਦਾਂ ਦੀ ਕਥਿਤ ਤੌਰ ’ਤੇ ਵਪਾਰਕ ਵਰਤੋ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਸਵਾਲ ਉਠ ਰਹੇ ਹਨ। ਖ਼ਾਸ ਕਰਕੇ ਮਾਡਲ ਟਾਊਨ ਐਕਸਟੈਨਸ਼ਨ ਵਿਚ ਟਿਊਸ਼ਨ ਮਾਰਕੀਟ ਦੇ ਸਾਹਮਣੇ ਸਥਿਤ ਕੁੱਝ ਰਿਹਾਇਸ਼ੀ ਜਾਇਦਾਦਾਂ ਵਿਚ ਟਿਊਸ਼ਨ ਗਤੀਵਿਧੀਆਂ ਚੱਲਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ।

Ad Position 21
No active advertisement
ਮਾਡਲ ਟਾਊਨ ਐਕਸਟੈਨਸ਼ਨ ਵਿਖੇ ਰਿਹਾਇਸ਼ੀ ਇਲਾਕੇ ’ਚ ਚੱਲ ਰਹੇ ਇਕ ਟਿਊਸ਼ਨ ਸੈਂਟਰ ਦਾ ਦ੍ਰਿਸ਼। (ਸੱਜੇ) ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇਕ ਹੋਰ ਰਿਹਾਇਸ਼ੀ ਇਲਾਕੇ ’ਚ ਚੱਲਦਾ ਟਿਊਸ਼ਨ ਸੈਂਟਰ। ਤਸਵੀਰਾਂ -ਸੇਵਕ ਸਿੰਘ 06-10-2026
ਲੁਧਿਆਣਾ, 5 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਰਿਹਾਇਸ਼ੀ ਇਲਾਕਿਆਂ ਵਿਚ ਰਿਹਾਇਸ਼ੀ ਜਾਇਦਾਦਾਂ ਦੀ ਕਥਿਤ ਤੌਰ ’ਤੇ ਵਪਾਰਕ ਵਰਤੋ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਸਵਾਲ ਉਠ ਰਹੇ ਹਨ। ਖ਼ਾਸ ਕਰਕੇ ਮਾਡਲ ਟਾਊਨ ਐਕਸਟੈਨਸ਼ਨ ਵਿਚ ਟਿਊਸ਼ਨ ਮਾਰਕੀਟ ਦੇ ਸਾਹਮਣੇ ਸਥਿਤ ਕੁੱਝ ਰਿਹਾਇਸ਼ੀ ਜਾਇਦਾਦਾਂ ਵਿਚ ਟਿਊਸ਼ਨ ਗਤੀਵਿਧੀਆਂ ਚੱਲਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਕਾਰਨ ਰਿਹਾਇਸ਼ੀ ਸੜਕਾਂ ’ਤੇ ਵਾਹਨਾਂ ਦੀ ਗਿਣਤੀ ਵਧਣ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸਥਾਨਕ ਲੋਕਾਂ ਵਲੋਂ ਮਾਡਲ ਟਾਊਨ ਐਕਸਟੈਨਸ਼ਨ ਦੀ ਟਿਊਸ਼ਨ ਮਾਰਕੀਟ ਦੇ ਸਾਹਮਣੇ ਕੁੱਝ ਮਕਾਨਾਂ ਵਿਚ ਵਿਦਿਆਰਥੀਆਂ ਦੇ ਬੈਚ ਲੱਗਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਥਾਵਾਂ ’ਤੇ ਵੱਡੇ ਇਸ਼ਤਿਹਾਰੀ ਬੋਰਡ ਲੱਗੇ ਹੋਣ ਅਤੇ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਆਉਣ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਮਕਾਨਾਂ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਬੈਚ ਚੱਲਣ ਕਾਰਨ ਉਨ੍ਹਾਂ ਨਾਲ ਆਉਣ ਵਾਲੇ ਸਕੂਟਰਾਂ ਅਤੇ ਮੋਟਰਸਾਈਕਲਾਂ ਕਾਰਨ ਸੜਕਾਂ ’ਤੇ ਪਾਰਕਿੰਗ ਦਾ ਦਬਾਅ ਵੱਧ ਜਾਂਦਾ ਹੈ। ਇਸ ਨਾਲ ਇਲਾਕਾ ਵਾਸੀਆਂ ਦੀ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਐਮਰਜੈਂਸੀ ਜਾਂ ਜ਼ਰੂਰੀ ਕੰਮ ਲਈ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਮੁਸ਼ਕਿਲ ਆਉਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਸਥਾਨਕ ਲੋਕਾਂ ਵਲੋਂ ਅੱਗ ਤੋਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ ਹਨ। ਮੰਗ ਕੀਤੀ ਗਈ ਹੈ ਕਿ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਅਤੇ ਅੱਗ ਸੁਰੱਖਿਆ ਵਿਭਾਗ ਵਲੋਂ ਸਾਂਝੀ ਭੌਤਿਕ ਜਾਂਚ ਕਰਵਾਈ ਜਾਵੇ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਮੰਗ ਕੀਤੀ ਗਈ ਹੈ ਕਿ ਸਬੰਧਿਤ ਇਮਾਰਤਾਂ ਦੀ ਵਰਤੋ ਨਿਰਧਾਰਿਤ ਨਿਯਮਾਂ ਅਨੁਸਾਰ ਹੋ ਰਹੀ ਹੈ ਜਾਂ ਨਹੀਂ, ਉਥੇ ਵਿਦਿਆਰਥੀਆਂ ਦੀ ਗਿਣਤੀ ਦੇ ਮੱਦੇਨਜ਼ਰ ਲੋੜੀਂਦੇ ਸੁਰੱਖਿਆ ਪ੍ਰਬੰਧ ਮੌਜੂਦ ਹਨ ਜਾਂ ਨਹੀਂ ਅਤੇ ਅੱਗ ਤੋਂ ਬਚਾਅ ਸਬੰਧੀ ਲਾਗੂ ਮਾਪਦੰਡਾਂ ਦੀ ਪਾਲਨਾ ਕੀਤੀ ਜਾ ਰਹੀ ਹੈ ਜਾਂ ਨਹੀਂ। ਸਥਾਨਕ ਲੋਕਾਂ ਵਲੋਂ ਮੰਗ ਕੀਤੀ ਗਈ ਹੈ ਕਿ ਨਗਰ ਨਿਗਮ ਵਲੋਂ ਮਾਮਲੇ ਦੀ ਸਮਾਂਬੱਧ ਜਾਂਚ ਕਰਵਾ ਕੇ ਤੱਥ ਜਨਤਕ ਕੀਤੇ ਜਾਣ। ਜੇਕਰ ਜਾਂਚ ਦੌਰਾਨ ਕਿਸੇ ਪੱਧਰ ’ਤੇ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਕਾਨੂੰਨੀ ਪ੍ਰਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਰਿਹਾਇਸ਼ੀ ਇਲਾਕਿਆਂ ਵਿਚ ਵਪਾਰਕ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ ਦੀ ਨਿਰਪੱਖ ਜਾਂਚ ਨਾਲ ਹੀ ਇਹ ਸਪਸ਼ਟ ਹੋ ਸਕੇਗਾ ਕਿ ਕਿੱਥੇ ਨਿਯਮਾਂ ਦੀ ਪਾਲਨਾ ਹੋ ਰਹੀ ਹੈ ਅਤੇ ਕਿੱਥੇ ਸੁਧਾਰ ਜਾਂ ਕਾਰਵਾਈ ਦੀ ਲੋੜ ਹੈ। ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਦੀ ਆਵਾਜਾਈ ਤੇ ਸੁਰੱਖਿਆ ਨੂੰ ਵੀ ਧਿਆਨ ਵਿਚ ਰੱਖਣ ਦੀ ਮੰਗ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ’ ਚ ਵਸਤਰ ਡਿਜ਼ਾਇਨਿੰਗ ਬਾਰੇ ਵਿਸ਼ੇਸ਼ ਭਾਸ਼ਨ ਕਰਾਇਆ ਅਗਲੀ ਖ਼ਬਰ ਬੈਂਸ ਵਲੋਂ ਲੋੜਵੰਦਾਂ ਦੀ ਮਦਦ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਦੁੱਗਰੀ ਦੇ ‘ ਹੈਪੀ ’ ਨੂੰ ਬਣਾ ਕੇ ਦਿੱਤਾ ਪੱਕਾ ਮਕਾਨ
Ad Position 24