05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੈਕਰਡ ਸੋਲ ਕਾਨਵੈਂਟ ਸੀ . ਸੈਕੰ . ਸਕੂਲ ਵਿਖੇ ਖੇਡਾਂ ਵਤਨ ਪੰਜਾਬ ਤਹਿਤ ਗਤਕਾ ਮੁਕਾਬਲਾ ਕਰਵਾਇਆ

ਫੁੱਲਾਂਵਾਲ, 5 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਤਹਿਤ ਗਤਕਾ ਮੁਕਾਬਲਾ ਬਹੁਤ ਹੀ ਉਤਸ਼ਾਹ ਅਤੇ ਖੇਡ-ਭਾਵਨਾ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਇਸ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਆਪਣੀ ਪ੍ਰਤਿਭਾ ਦਾ ਮੁਜ਼ਾਹਰਾ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਫੁੱਲਾਂਵਾਲ, 5 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਤਹਿਤ ਗਤਕਾ ਮੁਕਾਬਲਾ ਬਹੁਤ ਹੀ ਉਤਸ਼ਾਹ ਅਤੇ ਖੇਡ-ਭਾਵਨਾ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਇਸ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਆਪਣੀ ਪ੍ਰਤਿਭਾ ਦਾ ਮੁਜ਼ਾਹਰਾ ਕੀਤਾ। ਇਸ ਦੌਰਾਨ ਗਤਕਾ ਇੰਚਾਰਜ ਸਤਨਾਮ ਸਿੰਘ, ਕੋਚ ਰਘਵੀਰ ਸਿੰਘ ਅਤੇ ਕੋਚ ਸੰਦੀਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ ਅਤੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਮੁਕਾਬਲੇ ਦੌਰਾਨ, ਵਿਦਿਆਰਥੀਆਂ ਨੇ ਬਹੁਤ ਹੀ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਗਤਕੇ ਦੀਆਂ ਵੱਖ-ਵੱਖ ਤਕਨੀਕਾਂ ਅਤੇ ਹੁਨਰਾਂ ਦਾ ਪ੍ਰਦਰਸ਼ਨ ਕੀਤਾ ਜਿਸ ਦੀ ਉੱਥੇ ਮੌਜੂਦ ਸਾਰਿਆਂ ਨੇ ਪ੍ਰਸ਼ੰਸਾ ਕੀਤੀ। ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਸਕੂਲ ਪ੍ਰਿੰਸੀਪਲ ਅਵਨੀਤ ਕੌਰ ਖਨੂਜਾ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਖੇਡਾਂ ਦੇ ਖੇਤਰ ਵਿਚ ਉੱਤਮਤਾ ਪ੍ਰਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਮਹਿੰਗਾਈ ਨੇ ਤੋੜਿਆ ਆਮ ਲੋਕਾਂ ਦਾ ਲੱਕ, ਸਬਜ਼ੀਆਂ ਤੇ ਫਲਾਂ ਦੇ ਭਾਅ ਅਸਮਾਨੀ ਚੜ੍ਹੇ
Ad Position 24