05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਸਿੰਘ। ਅਜੀਤ ਤਸਵੀਰ 06-10-2026
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਦਰਸ਼ਨ ਸਿੰਘ (ਰਾਜੂ), ਰਛਪਾਲ ਸਿੰਘ, ਚਰਨਜੀਤ ਸਿੰਘ, ਤੇਜਿੰਦਰ ਪਾਲ ਸਿੰਘ, ਰਮਨਦੀਪ ਸਿੰਘ (ਦੀਪਕ), ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ 8 ਨੂੰ ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸੀ . ਸੈਕੰ . ਸਕੂਲ ਵਿਖੇ ਖੇਡਾਂ ਵਤਨ ਪੰਜਾਬ ਤਹਿਤ ਗਤਕਾ ਮੁਕਾਬਲਾ ਕਰਵਾਇਆ
Ad Position 24