ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਉਣ ’ ਤੇ ਵਰਕਰਾਂ ’ ਚ ਹੋਇਆ ਨਵਾਂ ਜੋਸ਼ ਪੈਦਾ - ਦਿਓਲ
ਲਾਡੋਵਾਲ, 6 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਲਾਡੋਵਾਲ ਦੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਜੋ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਨਿਯੁਕਤ ਕਰਨਾ ਜਿੱਥੇ ਇਕ ਅਹਿਮ ਤੇ ਵੱਡਾ ਫ਼ੈਸਲਾ ਹੈ, ਉਥੇ ਵਰਕਰਾਂ ਵਿਚ ਭਾਰੀ ਉਤਸ਼ਾਹ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਜ਼ਮੀਨੀ ਪੱਧਰ ‘ਤੇ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿਚ ਵੀ ਨਵਾਂ ਜੋਸ਼ ਪੈਦਾ ਹੋਵੇਗਾ।
ਸ
ਸੂਬਾ ਪ੍ਰਧਾਨ ਪਰਗਟ ਸਿੰਘ, ਬਲਾਕ ਪ੍ਰਧਾਨ ਬਾਦਸ਼ਾਹ ਸਿੰਘ ਦਿਓਲ
07-10-2026
ਲਾਡੋਵਾਲ, 6 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਲਾਡੋਵਾਲ ਦੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਜੋ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਨਿਯੁਕਤ ਕਰਨਾ ਜਿੱਥੇ ਇਕ ਅਹਿਮ ਤੇ ਵੱਡਾ ਫ਼ੈਸਲਾ ਹੈ, ਉਥੇ ਵਰਕਰਾਂ ਵਿਚ ਭਾਰੀ ਉਤਸ਼ਾਹ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਜ਼ਮੀਨੀ ਪੱਧਰ ‘ਤੇ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿਚ ਵੀ ਨਵਾਂ ਜੋਸ਼ ਪੈਦਾ ਹੋਵੇਗਾ। ਦਿਓਲ ਨੇ ਇਹ ਵੀ ਕਿਹਾ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜੋ ਉਨ੍ਹਾਂ ਦੇ ਕਾਰਜਕਾਲ ਦੌਰਾਨ ਪਾਰਟੀ ਦੀ ਬਿਹਤਰੀ ਲਈ ਚੰਗੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ, ਉਹ ਬੇਹੱਦ ਕਾਬਲੇ ਤਰੀਫ ਹਨ ਅਤੇ ਉਨ੍ਹਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ, ਕਿਉਂਕਿ ਰਾਜਾ ਵੜਿੰਗ ਦੀ ਦਿਨ ਰਾਤ ਕੀਤੀ ਅਣਥੱਕ ਮਿਹਨਤ ਸਦਕਾ, ਪੰਜਾਬ ਵਿਚ ਕਾਂਗਰਸ ਦੇ ਵੱਧ ਸੰਸਦ ਮੈਂਬਰ ਚੁਣੇ ਜਾਣਾ ਰਾਜਾ ਵੜਿੰਗ ਦੀ ਵੱਡੀ ਪ੍ਰਾਪਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਲੋਕ ਭਲਾਈ ਦੇ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ ਅਤੇ ਕਰਦੀ ਵੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਸਮੂਹ ਆਗੂ ਅਤੇ ਵਰਕਰ ਬੂਥ ਪੱਧਰ ’ਤੇ ਆਪਸੀ ਤਾਲਮੇਲ ਬਣਾ ਕੇ ਪਾਰਟੀ ਲਈ ਡਟ ਕੇ ਕੰਮ ਕਰਨ। ਦਿਓਲ ਨੇ ਆਸ ਪ੍ਰਗਟ ਕਰਦਿਆਂ ਕਿਹਾ ਕਿ ਨਵੇਂ ਸੂਬਾ ਪ੍ਰਧਾਨ ਪ੍ਰਗਟ ਸਿੰਘ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਬੁਲੰਦੀਆਂ ’ਤੇ ਲਿਜਾਉਣ ਲਈ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਸਾਰੇ ਕਾਂਗਰਸੀ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ, ਤਾਂ ਜੋ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਮਿਲ ਸਕੇ।