ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕਾਬੂ ਕੀਤੀ ਗਈ ਔਰਤ ਦੀ ਸ਼ਨਾਖ਼ਤ ਜਸਵੀਰ ਕੌਰ ਵਾਸੀ ਜੱਸੀਆਂ ਰੋਡ ਵਜੋਂ ਕੀਤੀ ਗਈ ਹੈ।
ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕਾਬੂ ਕੀਤੀ ਗਈ ਔਰਤ ਦੀ ਸ਼ਨਾਖ਼ਤ ਜਸਵੀਰ ਕੌਰ ਵਾਸੀ ਜੱਸੀਆਂ ਰੋਡ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਮੋਟਰਸਾਈਕਲ ਚੋਰੀ ਸਥਾਨਕ ਬਾਗ ਸੂਫੀਆਂ ਚੌਕ ਨੇੜੇ ਚੋਰਾਂ ਵਲੋਂ ਪਰਮਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਿਸ਼ੋਰ ਨਗਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਮਾਲ ਰੋਡ ਸਥਿਤ ਕੌਂਸਲਰ ਜੈਰਥ ਦੇ ਦਫ਼ਤਰ ਦੇ ਬਾਹਰੋਂ ਚੋਰਾਂ ਵਲੋਂ ਲਲਿਤ ਕੁਮਾਰ ਵਾਸੀ ਹੈਬੋਵਾਲ ਕਲਾਂ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਵੀ ਕੇਸ ਦਰਜ ਕੀਤਾ ਗਿਆ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਖੋਹ ਦੀ ਵਾਰਦਾਤ ਪੁਲਿਸ ਨੇ ਅਜਮਲ ਵਾਸੀ ਪੰਜਾਬੀ ਬਾਗ ਦੀ ਸ਼ਿਕਾਇਤ ’ਤੇ ਮੁਸਤਫਾ ਅਹਿਮਦ ਉਵੇਸ਼ ਸਮੀਰ ਨਵੀਸ ਰਹੀਸ ਅਤੇ ਚਾਰ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਕੇ ਉਸ ਪਾਸੋਂ ਨਗਦੀ ਖੋਹਣ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।