1208 ਆਊਟਸੋਰਸ ਸਫ਼ਾਈ ਮੁਲਾਜ਼ਮਾਂ ਦੇ ਰਿਕਾਰਡ ਨੂੰ ਲੈ ਕੇ ਮੇਅਰ ਦਫ਼ਤਰ ਬਾਹਰ ਭਾਜਪਾ ਦਾ ਰੋਸ ਪ੍ਰਦਰਸ਼ਨ
ਲੁਧਿਆਣਾ, 6 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਿਚ ਆਊਟਸੋਰਸ ਆਧਾਰ ’ਤੇ ਰੱਖੇ ਗਏ 1208 ਸਫ਼ਾਈ ਮੁਲਾਜ਼ਮਾਂ ਦੀ ਭਰਤੀ ਅਤੇ ਤਾਇਨਾਤੀ ਨਾਲ ਸਬੰਧਿਤ ਪੂਰਾ ਰਿਕਾਰਡ ਜਨਤਕ ਕਰਨ ਦੀ ਮੰਗ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਵਲੋਂ ਮੇਅਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਕੀਤਾ ਗਿਆ।
ਲੁਧਿਆਣਾ, 6 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਿਚ ਆਊਟਸੋਰਸ ਆਧਾਰ ’ਤੇ ਰੱਖੇ ਗਏ 1208 ਸਫ਼ਾਈ ਮੁਲਾਜ਼ਮਾਂ ਦੀ ਭਰਤੀ ਅਤੇ ਤਾਇਨਾਤੀ ਨਾਲ ਸਬੰਧਿਤ ਪੂਰਾ ਰਿਕਾਰਡ ਜਨਤਕ ਕਰਨ ਦੀ ਮੰਗ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਵਲੋਂ ਮੇਅਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋ 1208 ਆਊਟਸੋਰਸ ਸਫ਼ਾਈ ਮੁਲਾਜ਼ਮਾਂ ਦੀ ਵਾਰਡਵਾਰ ਤਾਇਨਾਤੀ, ਡਿਊਟੀ ਸਥਾਨ, ਨਾਂਅ ਅਤੇ ਨਿਯੁਕਤੀ ਨਾਲ ਸਬੰਧਿਤ ਰਿਕਾਰਡ ਮੁਹੱਈਆ ਕਰਵਾਉਣ ਦੀ ਮੰਗ ਕੀਤੀ । ਮੌਦਗਿਲ ਨੇ ਕਿਹਾ ਕਿ ਜੇਕਰ ਨਗਰ ਨਿਗਮ ਵਿਚ 1208 ਸਫ਼ਾਈ ਮੁਲਾਜ਼ਮ ਤਾਇਨਾਤ ਹਨ ਤਾਂ ਉਨ੍ਹਾਂ ਦੀ ਡਿਊਟੀ ਕਿੱਥੇ ਲੱਗੀ ਹੋਈ ਹੈ। ਇਸ ਦੀ ਸਪਸ਼ਟ ਜਾਣਕਾਰੀ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਆਊਟਸੋਰਸ ਸਫ਼ਾਈ ਮੁਲਾਜ਼ਮਾਂ ’ਤੇ ਨਿਗਮ ਦੇ ਖ਼ਜ਼ਾਨੇ ਵਿਚੋਂ ਵੱਡੀ ਰਕਮ ਖ਼ਰਚ ਹੋ ਰਹੀ ਹੈ। ਜਦਕਿ ਦੂਜੇ ਪਾਸੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਲੈਕੇ ਲੋਕਾਂ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿਚ ਪਾਰਦਰਸ਼ਤਾ ਲਈ ਨਿਗਮ ਪ੍ਰਸ਼ਾਸਨ ਨੂੰ ਪੂਰਾ ਰਿਕਾਰਡ ਜਨਤਕ ਕਰਨਾ ਚਾਹੀਦਾ ਹੈ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਆਊਟਸੋਰਸ ਸਫ਼ਾਈ ਮੁਲਾਜ਼ਮਾਂ ਦੀ ਭਰਤੀ ਨਾਲ ਸਬੰਧਿਤ ਕਥਿਤ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ਾਂ ਦੀ ਸਚਾਈ ਜਾਂਚ ਤੋਂ ਬਾਅਦ ਸਪਸ਼ਟ ਹੋ ਸਕਦੀ ਹੈ। ਇਸ ਲਈ ਸਬੰਧਿਤ ਏਜੰਸੀ ਅਤੇ ਨਗਰ ਨਿਗਮ ਦੇ ਰਿਕਾਰਡ ਦੀ ਜਾਂਚ ਜ਼ਰੂਰੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 12-8 ਮੁਲਾਜ਼ਮਾਂ ਦਾ ਪੂਰਾ ਰਿਕਾਰਡ ਮੁਹੱਈਆ ਨਾ ਕਰਵਾਇਆ ਗਿਆ ਤਾਂ ਇਸ ਮੁੱਦੇ ਨੂੰ ਅੱਗੇ ਵੀ ਉਠਾਇਆ ਜਾਵੇਗਾ। ਇਸ ਮੌਕੇ ਪੂਨਮ ਰੱਤੜਾ, ਸ਼ੀਨੂੰ ਚੁੱਘ, ਰੋਹਿਤ ਸਿੱਕਾ, ਕਸ਼ਿਸ਼ ਰੱਤੜਾ ਆਦਿ ਮੌਜੂਦ ਸਨ।