08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨੌਜਵਾਨ ਵਲੋਂ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ ਚ ਗੁਆਂਢਣ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਗੁਆਂਢਣ ਅਤੇ ਉਸ ਦੇ ਜੇਠ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਨੌਜਵਾਨ ਵਿਕਾਸ ਸੋਢੀ ਵਾਸੀ ਹੈਬੋਵਾਲ ਦੀ ਪਤਨੀ ਅਨੀਤਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਨੇੜੇ ਰਹਿਣ ਵਾਲੀ ਨੇਹਾ ਪਤਨੀ ਸੁੰਦਰ ਅਤੇ ਉਸ ਦੇ ਜੇਠ ਰਵਿੰਦਰ ਕੁਮਾਰ ਪੁੱਤਰ ਸੱਤਪਾਲ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 08-10-2026
ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਗੁਆਂਢਣ ਅਤੇ ਉਸ ਦੇ ਜੇਠ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਨੌਜਵਾਨ ਵਿਕਾਸ ਸੋਢੀ ਵਾਸੀ ਹੈਬੋਵਾਲ ਦੀ ਪਤਨੀ ਅਨੀਤਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਨੇੜੇ ਰਹਿਣ ਵਾਲੀ ਨੇਹਾ ਪਤਨੀ ਸੁੰਦਰ ਅਤੇ ਉਸ ਦੇ ਜੇਠ ਰਵਿੰਦਰ ਕੁਮਾਰ ਪੁੱਤਰ ਸੱਤਪਾਲ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਅਨੀਤਾ ਨੇ ਦੱਸਿਆ ਕਿ ਉਸ ਦੇ ਪਤੀ ਦੇ ਕਥਿਤ ਦੋਸ਼ੀ ਨੇਹਾ ਨਾਲ ਕਥਿਤ ਤੌਰ ’ਤੇ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਨੇਹਾ ਦਾ ਜੇਠ ਰਵਿੰਦਰ ਕੁਮਾਰ ਅਕਸਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਬੀਤੇ ਦਿਨ ਵੀ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਦੇ ਘਰ ਆ ਕੇ ਲੜਾਈ ਝਗੜਾ ਕੀਤਾ ਅਤੇ ਉਸ ਦੇ ਪਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਬੀਤੇ ਦਿਨ ਉਸ ਦਾ ਪਤੀ ਦਿਆਨੰਦ ਹਸਪਤਾਲ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਨਹੀਂ ਆਇਆ ਅਤੇ ਹੋਟਲ ਵਿਚ ਚਲਾ ਗਿਆ। ਉਹ ਉਸ ਦੀ ਕਾਫ਼ੀ ਦੇਰ ਤੱਕ ਭਾਲ ਕਰਦੇ ਰਹੇ ਅਤੇ ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਵਿਕਾਸ ਨੇ ਬੱਸ ਸਟੈਂਡ ਨੇੜੇ ਸਥਿਤ ਹੋਟਲ ਦੇ ਕਮਰੇ ਵਿਚ ਜਾ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਹ ਸਭ ਕੁੱਝ ਉਸ ਦੇ ਪਤੀ ਨੇ ਕਥਿਤ ਦੋਸ਼ੀਆਂ ਤੋਂ ਦੁਖੀ ਹੋ ਕੇ ਕੀਤਾ ਹੈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਕਰਿੰਦਾ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਜਨਗਣਨਾ 2027 ਦੇ ਦੂਜੇ ਪੜਾਅ ਦੀ ਤਿਆਰੀ ਸੰਬੰਧੀ ਸੁਪਰਵਾਈਜ਼ਰਾਂ ਤੇ ਗਣਨਾਕਾਰਾਂ ਦੀ ਹੋਈ ਵਿਸ਼ੇਸ਼ ਟਰੇਨਿੰਗ
Ad Position 24