07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਦੁੱਗਰੀ ਵਿਖੇ ਇਲਾਕਾ ਵਾਸੀਆਂ ਨੂੰ ਡਰਾ - ਧਮਕਾ ਕੇ ਗਲੀ ’ ਚ ਗੇਟ ਕੱਢਣ ਨੂੰ ਲੈ ਕੇ ਚੇਅਰਮੈਨ ਮੱਕੜ ਦੀ ਸੋਸ਼ਲ ਮੀਡੀਆ ’ ਤੇ ਵਾਇਰਲ ਵੀਡੀਓ ਰਹੀ ਚਰਚਾ ਦਾ ਵਿਸ਼ਾ

ਲੁਧਿਆਣਾ, 7 ਅਕਤੂਬਰ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਸਿਆਸੀ ਸ਼ੈਅ ’ਤੇ ਪੰਜਾਬੀ ਬਾਗ਼, ਦੁੱਗਰੀ ਵਿਖੇ ਬਣਾਏ ਜਾ ਰਹੇ ਘਰ ਦੇ ਪਿੱਛੇ ਪੈਂਦੀ ਬੰਦ ਗਲੀ ’ਚ ਗੇਟ ਕੱਢਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 08-10-2026
ਲੁਧਿਆਣਾ, 7 ਅਕਤੂਬਰ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਸਿਆਸੀ ਸ਼ੈਅ ’ਤੇ ਪੰਜਾਬੀ ਬਾਗ਼, ਦੁੱਗਰੀ ਵਿਖੇ ਬਣਾਏ ਜਾ ਰਹੇ ਘਰ ਦੇ ਪਿੱਛੇ ਪੈਂਦੀ ਬੰਦ ਗਲੀ ’ਚ ਗੇਟ ਕੱਢਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਸ਼ਹਿਰ ਵਿਚ ਪੂਰਾ ਦਿਨ ਚਰਚਾ ਦਾ ਵਿਸ਼ਾ ਬਣੀ ਰਹੀ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਚੇਅਰਮੈਨ ਮੱਕੜ ਵਲੋਂ ਬੰਦ ਗਲੀ ਵਿਚ ਜ਼ਬਰਦਸਤੀ ਗੇਟ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਲਾਕਾ ਵਾਸੀਆਂ ਨੇ ਕਿਹਾ ਕਿ ਜੇਕਰ ਇਸ ਸਬੰਧੀ ਉਨ੍ਹਾਂ ਨੂੰ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਉਣਾ ਪਿਆ ਤਾਂ ਉਹ ਪਰਹੇਜ਼ ਨਹੀਂ ਕਰਨਗੇ। ਇਲਾਕਾ ਵਾਸੀਆਂ ਨੇ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਗਲੀ ਵਿਚ ਗੇਟ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਪੂਰੇ ਮੁਹੱਲਾ ਵਾਸੀਆਂ ਵਲੋਂ ਇਸਦਾ ਵਿਰੋਧ ਕੀਤਾ ਜਾਵੇਗਾ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਮੁਹੱਲੇ ਵਿਚ ਆਪਣੀ ਸਿਆਸੀ ਪਾਵਰ ਦਾ ਰੋਹਬ ਦਿਖਾਉਣ ਵਾਲੇ ਇਸ ਚੇਅਰਮੈਨ ’ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਮੁਹੱਲੇ ਵਿਚ ਪੈਦਾ ਹੋ ਰਿਹਾ ਤਣਾਅਪੂਰਨ ਮਾਹੌਲ ਸ਼ਾਂਤ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਮਿਕਸ ਲੈਂਡ ਯੂਜ਼ ਖੇਤਰ ’ਚ ਚੱਲ ਰਹੀਆਂ ਸਨਅਤਾਂ ਨੂੰ ਬਚਾਉਣ ਲਈ ਉੱਦਮੀ ਸੜਕਾਂ ’ਤੇ ਆਉਣ ਲਈ ਮਜਬੂਰ
Ad Position 24