09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵੱਖ - ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਪਿੰਡ ਹੁਸੈਨਪੁਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

Ad Position 21
No active advertisement
ਅਜੀਤ ਡੈਸਕ 09-10-2026
ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਪਿੰਡ ਹੁਸੈਨਪੁਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਖਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਰਾਜਵਿੰਦਰ ਸਿੰਘ ਵਾਸੀ ਜਵੱਦੀ ਕਲਾਂ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਉਸ ਨੂੰ ਠੱਕਰਵਾਲ ਨੇੜਿਓਂ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਧਰਮਿੰਦਰ ਸਿੰਘ ਵਾਸੀ ਪਿੰਡ ਅਨੰਦਪੁਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਉਸ ਨੂੰ ਗਿਆਸਪੁਰਾ ਨੇੜਿਓਂ ਕਾਬੂ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਤੇਜ਼ਵੀਰ ਸਿੰਘ ਵਾਸੀ ਪ੍ਰੇਮ ਕਲੋਨੀ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਮਨਦੀਪ ਸਿੰਘ ਵਾਸੀ ਪਿੰਡ ਚਣਕੋਈਆ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਉਸ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਜਸਵਿੰਦਰ ਸਿੰਘ ਵਾਸੀ ਮਿੱਲਰ ਗੰਜ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 200 ਗਰਾਮ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਨੂੰ ਮਿਲਟਰੀ ਕੈਂਪ ਨੇੜਿਓਂ ਕਾਬੂ ਕੀਤਾ ਹੈ। ਪੁਲਿਸ ਵਲੋਂ ਇਨ੍ਹਾਂ ਸਾਰਿਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਵਿਵਾਦ ਦੇ ਚੱਲਦੇ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ ਅਗਲੀ ਖ਼ਬਰ ਏਸ਼ੀਆ ਪੈਸੀਫਿਕ ਡੈਫ ਗੇਮਜ਼ ’ਚ 2 ਸੋਨੇ ਤੇ 2 ਕਾਂਸੀ ਤਗਮੇ ਜਿੱਤ ਰਚਿਆ ਨਵਾਂ ਇਤਿਹਾਸ
Ad Position 24